Thursday, December 26, 2024

12,000/- ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੁ

ਐਸ.ਡੀ.ਓ ਦੀ ਭਾਲ ਜਾਰੀ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਸਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ ਪੁੱਡਾ ਭਵਨ ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12000/- ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ ਪੁੱਡਾ ਦੀ ਭਾਲ ਜਾਰੀ ਹੈ।
                  ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ ਪੁੱਡਾ ਦੇ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਸੋਰਭ ਭਾਟੀਆ ਵਾਸੀ ਸੁਸ਼ਾਂਤ ਲੋਕ ਗੁਰੂਗ੍ਰਾਮ ਹਰਿਆਣਾ ਦੀ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਿੱਤੀ ਸੀ। ਜਿਸ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ ਅੰਮ੍ਰਿਤਸਰ ਸਥਿਤ ਉਸਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ ਕੋਲੋਂ 12000/- ਰੁਪਏ ਰਿਸ਼ਵਤ ਮੰਗ ਰਿਹਾ ਹੈ।
                 ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਏ.ਡੀ.ਏ ਪੁੱਡਾ ਭਵਨ ਅੰਮ੍ਰਿਤਸਰ ਦਫਤਰ ਦੇ ਬਾਹਰ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਉਕਤ ਮੁਦੱਈ ਪਾਸੋਂ ਉਸ ਦਾ ਕੰਮ ਕਰਾਉਣ ਬਦਲੇ 12000/- ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।ਉਕਤ ਐਸ.ਡੀ.ਓ ਮੌਕੇ ’ਤੇ ਹਾਜ਼ਰ ਨਾ ਹੋਣ ਕਰਕੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ, ਜਿਸ ਦੀ ਗ੍ਰਿਫਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ।
                    ਬੁਲਾਰੇ ਨੇ ਦੱਸਿਆ ਕਿ ਇਸ ਕੇਸ ਸਬੰਧੀ ਉਕਤ ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਜਾਰੀ ਹੈ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …