Sunday, June 15, 2025

ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ ਅਤੇ ਉਹ ਸੂਬਿਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਹਮੇਸ਼ਾ ਅਵਾਜ਼ ਚੁੱਕਦੇ ਰਹੇ।ਉਨ੍ਹਾਂ ਕਿਹਾ ਕਿ ਕੁਮੇਦਾਨ ਪੰਜਾਬ ਦੇ ਮਸਲਿਆਂ ਨੂੰ ਸਮਰਪਿਤ ਸ਼ਖ਼ਸ਼ੀਅਤ ਸਨ, ਜਿਨ੍ਹਾਂ ਵੱਲੋਂ ਪਾਣੀਆਂ ਦੀ ਰਾਖੀ ਲਈ ਨਿਭਾਈ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਧਾਮੀ ਨੇ ਕਿਹਾ ਕਿ ਕੁਮੇਦਾਨ ਦਾ ਅਕਾਲ ਚਲਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਤੇ ਪੰਜਾਬੀਆਂ ਲਈ ਵੱਡਾ ਘਾਟਾ ਹੈ।ਉਨਾਂ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਆਤਮਾ ਨੂੰ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …