ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ
ਨਿਭਾਅ ਰਹੇ ਗਿਆਨੀ ਦਇਆ ਸਿੰਘ ਨਾਲ ਵਾਪਰੀ ਲੁੱਟ-ਖੋਹ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਉਥੇ ਵੱਸ ਰਹੇ ਸਿੱਖ ਅਸੁਰੱਖਿਅਤ ਮਹਿਸੂਸ ਕਰਦੇ ਹਨ।ਉਨ੍ਹਾਂ ਕਿਹਾ ਕਿ ਭਾਈ ਦਇਆ ਸਿੰਘ ਨੂੰ ਆਪਣੇ ਸਾਥੀ ਸਿੰਘ ਨਾਲ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਵੱਲ ਜਾਂਦਿਆਂ ਰਸਤੇ ਵਿਚ ਬੰਦੂਕ ਦੀ ਨੋਕ ’ਤੇ ਬੰਦੀ ਬਣਾ ਕੇ ਲੁੱਟ ਕਰਨੀ ਸਿੱਖਾਂ ਨੂੰ ਡਰਾਉਣ ਵਾਲੀ ਘਟੀਆ ਹਰਕਤ ਹੈ।ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਤੁਰੰਤ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media