ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ 20 ਅਗਸਤ 2022 ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਸਿੰਘ ਸਾਹਿਬਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ, ਢਾਡੀ ਜਥੇ ਸੰਗਤ ਨੂੰ ਗੁਰੂ ਜਸ ਸਰਵਣ ਕਰਵਾਉਣਗੇ।ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਗੁਰਦੁਆਰਾ ਭਾਈ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੀ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਅਤੇ ਸੰਗਤਾਂ ਵੱਡੀ ਗਿਣਤੀ ‘ਚ ਸ਼ਿਰਕਤ ਕਰਨਗੀਆਂ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …