ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਇਕਾਈ ਸਮਰਾਲਾ ਦੀ ਇੱਕ ਜ਼ਰੂਰੀ ਮੀਟਿੰਗ ਸੁਨੀਲ ਅਗਰਵਾਲ
ਦੀ ਪ੍ਰਧਾਨਗੀ ’ਚ ਹੋਈ।ਜਿਸ ’ਚ ਅਗਾਮੀ 22 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਖਾਦ, ਬੀਜ਼ ਦੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਾ ਕਰਨ ਕਰਕੇ ਪੰਜਾਬ ਸਮੂਹ ਦੇ ਡੀਲਰਾਂ ਵਲੋਂ 22 ਅਗਸਤ ਦਿਨ ਸੋਮਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।ਸਮਰਾਲਾ ਦੇ ਸਮੂਹ ਅਹੁੱਦੇਦਾਰ ਤੇ ਡੀਲਰ ਉਸ ਦਿਨ ਆਪਣੀਆਂ ਦੁਕਾਨਾਂ ਬੰਦ ਕਰਕੇ ਮੁਹਾਲੀ ਸਥਿਤ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਫ਼ਤਰ ਮੂਹਰੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਰਜਿੰਦਰ ਸ਼ਰਮਾ ਪ੍ਰੈਸ ਸਕੱਤਰ, ਗੁਰਦੀਪ ਸਿੰਘ ਢਿੱਲੋਂ, ਸੰਦੀਪ ਗੁਪਤਾ, ਸੁਖਵਿੰਦਰ ਸਿੰਘ, ਵਿਕਾਸ ਸਿੰਗਲਾ, ਅੱਬਾਸ ਮੁਹੰਮਦ ਦਿਲਸ਼ਾਦ, ਨਰਿੰਦਰ ਕੁਮਾਰ, ਰਾਜੀਵ ਖੁੱਲਰ, ਸ਼ਾਮ ਲਾਲ ਥਾਪਰ ਆਦਿ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media