ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 75ਵਾਂ ਸੁਤੰਤਰਤਾ ਦਿਵਸ ਬਹੁਤ
ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਐਨ.ਸੀ.ਸੀ ਆਰਮੀ ਵਿੰਗ ਅਤੇ ਏਅਰ ਵਿੰਗ ਦੇ ਕੈਡਿਟਸ ਵਲੋਂ ਸਲਾਮੀ ਦਿੱਤੀ ਗਈ।ਪ੍ਰਿੰਸੀਪਲ ਸੁਮਨ ਲਤਾ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ।ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੇ ਅਖੀਰ ‘ਚ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ।ਇਸ ਮੌਕੇ ਸਮੂਹ ਸਟਾਫ ਵੀ ਹਾਜ਼ਰ ਸੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media