Thursday, July 18, 2024

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸੰਤ ਲੌਂਗੋਵਾਲ ਦੀ 37ਵੀਂ ਬਰਸੀ ਸਬੰਧੀ ਸਮਾਰੋਹ

ਸੰਗਰੂਰ, 20 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਅਕਾਲੀ ਦਲ (ਬਾਦਲ) ਵੱਲੋਂ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਈ ਗਈ।ਪਾਰਟੀ ਦੇ ਸੀਨੀਅਰ ਆਗੂ ਅਤੇ ਜਰਨਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਸੂਬੇ ਦੇ ਹਾਲਾਤ ਬਹੁਤ ਜਿਆਦਾ ਖਰਾਬ ਹੋ ਚੁੱਕੇ ਹਨ।ਨੌਜਵਾਨਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ ਰੋਜ਼ ਗੈਂਗਵਾਰ ਹੋ ਰਹੀ ਹੈ।ਪੰਜਾਬ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਭਾਰੀ ਵਾਧਾ ਹੋ ਗਿਆ ਹੈ ਅਤੇ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਹਿਮ ਹਿੱਸਾ ਹੈ, ਪ੍ਰੰਤੂ ਕੇਂਦਰ ਵਲੋਂ ਇਹ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਦੀ ਮੰਗ ਸਬੰਧੀ ਚੁੱਪ ਧਾਰੀ ਹੋਈ ਹੈ।
                   ਭੁੰਦੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 24 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਇਸ਼ਤਿਹਾਰ ਤਾਮਿਲਨਾਡੂ ਅਤੇ ਗੁਜਰਾਤ ਤੱਕ ਦਿੱਤੇ ਜਾ ਰਹੇ ਹਨ, ਜਦੋਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਵੀ ਨੌਕਰੀ ਨਹੀਂ ਮਿਲੀ ਤੇ ਸੂਬੇ ਦੇ ਨੌਜਵਾਨ ਨਸ਼ੇ ਦੀ ਦਲਦਲ ਧਸਦੇ ਜਾ ਰਹੇ ਹਨ।ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ ਵਲੋਂ ਮਾਰੇ ਗਏ ਛਾਪੇ ਦੌਰਾਨ ਝੂਠ ਦਾ ਪਰਦਾਫਾਸ਼ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਮੌਕੇ ਬਣੇ ਸੇਵਾ ਕੇਂਦਰਾਂ ਆਪ ਸਰਕਾਰ ਸੇਵਾ ਕੇਂਦਰਾ ਨੂੰ ਮਹੱਲਾ ਕਲੀਨਿਕ ਬਣਾਉਣ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਸਿਰਫ਼ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ ਤੇ ਪੰਜਾਬ ਸਰਕਾਰ ਲੋਕਾਂ ਨੂੰ ਕੋਈ ਸਹੁਲਤ ਨਹੀਂ ਦੇ ਸਕੀ ਜਿਸ ਕਾਰਨ ਜਨਤਾ ਦਾ ਮੋਹ ਆਪ ਸਰਕਾਰ ਤੋਂ ਬਿਲਕੁਲ ਭੰਗ ਹੋ ਚੁੱਕਿਆ ਹੈ।
                ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ ਨੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਕਾਂਗਰਸ ਧੋਖੇਬਾਜ਼ਾਂ ਦੀ ਪਾਰਟੀ ਹੈ, ਜਿਸ ਦਾ ਸੱਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਤੋਂ ਸਾਹਮਣੇ ਆਇਆ ਹੈ ਤੇ ਕਾਂਗਰਸ ਨੇ ਹਮੇਸ਼ਾਂ ਪੰਜਾਬ ਨਾਲ ਧੋਖਾ ਹੀ ਕੀਤਾ ਹੈ।ਉਨ੍ਹਾਂ ਕਿਹਾ ਕਿ ਰਾਜੀਵ-ਲੌਗੋਵਾਲ ਸਮਝੌਤਾ ਨਾ ਲਾਗੂ ਕਰਕੇ ਕਾਂਗਰਸ ਨੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੰਤ ਲੌਂਗੋਵਾਲ ਦੇ ਜਾਨਸ਼ੀਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸੰਤ ਜੀ ਤਿਆਗ ਦੀ ਮੂਰਤ ਸਨ।ਉਨ੍ਹਾਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਰਾਜੀਵ ਲੌਂਗੋਵਾਲ ਸਮਝੌਤਾ ਕੀਤਾ ਸੀ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲਾਗੂ ਹੀ ਨਹੀਂ ਕੀਤਾ ।
                  ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਬੁਲਾਰੇ ਤੇ ਹਲਕਾ ਸੰਗਰੂਰ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਹਲਕਾ ਦਿੜ੍ਹਬਾ ਇੰਚਾਰਜ਼ ਗੁਲਜ਼ਾਰ ਸਿੰਘ, ਅਕਾਲੀ ਆਗੂ ਰਜਿੰਦਰ ਦੀਪਾ, ਜਥੇਦਾਰ ਉਦੈ ਸਿੰਘ ਲੌਂਗੋਵਾਲ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਦਰਸ਼ਨ ਸਿੰਘ ਪੀ.ਏ, ਸਰਪੰਚ ਸੁਖਵਿੰਦਰ ਸਿੰਘ ਚਹਿਲ ਅਤੇ ਵੱਡੀ ਗਿਣਤੀ ਪਹੁੰਚੀਆਂ ਸੰਗਤਾਂ ਨੇ ਸੰਤ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Check Also

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਨੇ ਬੂਟੇ ਲਗਾਏ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਐਸ.ਬੀ.ਆਈ ਵਲੋਂ ਸੀ.ਐਸ.ਆਰ ਗਤੀਵਿਧੀ ਅਧੀਨ “ਇਕ ਪੇੜ ਮਾਂ ਦੇ …