ਅੰਮ੍ਰਿਤਸਰ, 20 ਅਗਸਤ (ਜਗਦੀਪ ਸੰਘ ਸੱਗੂ) – ਜੀਵਨ ਜੁਗਤਿ ਸਮਾਗਮ ਲੜੀ ਦਾ ਅੱਜ ਦਾ ਸਮਾਗਮ ਗੁਰਦੁਆਰਾ ਸਾਹਿਬ ਕਬੀਰ ਪਾਰਕ ਸਾਹਮਣੇ ਗੁਰੂ
ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਇਆ।ਅੰਮ੍ਰਿਤ ਵੇਲੇ ਸੱਜੇ ਦੀਵਾਨਾਂ ਵਿੱਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ।ਭਾਈ ਕ੍ਰਿਸ਼ਨ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਫਤਿਹ ਸਿੰਘ ਜੀ ਕੀਰਤਨੀ ਜੱਥੇ ਨੇ ਅੱਜ ਦੇ ਵਿਸ਼ੇ, “ਹਮਰਾ ਠਾਕੁਰ ਸਭ ਤੇ ਊਚਾ, ਰੈਣਿ ਦਿਨਸੁ ਤਿਸੁ ਗਾਵਉ ਰੇ॥” ‘ਤੇ ਰਸਭਿੰਨਾ ਕੀਰਤਨ ਸਰਵਣ ਕਰਵਾਇਆ।ਉਪਰੰਤ ਭਾਈ ਕ੍ਰਿਸ਼ਨ ਸਿੰਘ ਸੰਤਨ ਕੀ ਕੁਟੀਆ ਨੇ ਗੁਰਮਤਿ ਵੀਚਾਰਾਂ ਸਰਵਣ ਕਰਵਾਈਆਂ।ਸੰਗਤਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਰਿਜ਼ਨਲ ਮੈਨੇਜਰ ਬਲਦੇਵ ਸਿੰਘ, ਭਾਈ ਜਸਬੀਰ ਸਿੰਘ, ਭਾਈ ਜਗਦੀਸ਼ ਸਿੰਘ ਬਾਰਦਾਨਾ, ਹਰਮਿੰਦਰ ਸਿੰਘ, ਗੁਰਬਖਸ਼ ਸਿੰਘ ਬੱਗਾ, ਜੁਗਿੰਦਰ ਸਿੰਘ ਟੰਡਨ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਕਿਲ੍ਹਾ ਲੋਹਗੜ੍ਹ, ਭੁਪਿੰਦਰ ਸਿੰਘ ਭਿੰਦਾ ਵੀ ਹਾਜ਼ਰ ਸਨ।
ਸਟੇਜ਼ ਸਕੱਤਰ ਦੀ ਸੇਵਾ ਭਾਈ ਅੰਮ੍ਰਿਤਪਾਲ ਸਿੰਘ ਨੇ ਨਿਭਾਈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਬੱਸ ਦੀ ਸੇਵਾ ਮੁਹੱਈਆ ਕਰਵਾਈ ਗਈ।
Check Also
ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …
Punjab Post Daily Online Newspaper & Print Media