Monday, May 26, 2025
Breaking News

ਪਰਕਸ ਵੱਲੋਂ ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਬਾਨੀ ਤੇ ਬਾਅਦ ਵਿੱਚ ਇਸੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣਨ ਵਾਲੇ, 40 ਕਿਤਾਬਾਂ ਦੇ ਲੇਖਕ ਤੇ ਪਦਮਸ੍ਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
               ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿਚ ਉਨ੍ਹਾਂ ਦੇ ਅਕਾਲ ਚਲਾਣੇ ਨੂੰ ਕਦੇ ਵੀ ਪੂਰਾ ਨਾ ਕੀਤਾ ਜਾਣ ਵਾਲਾ ਘਾਟਾ ਦੱਸਿਆ ਹੈ।
            ਅਹੁੱਦੇਦਾਰਾਂ ਨੇ ਕਿਹਾ ਕਿ ਅੱਜ ਭਾਵੇਂ ਪ੍ਰੋ. ਗਰੇਵਾਲ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਮੱਧਕਾਲੀਨ ਭਾਰਤ, ਪੰਜਾਬ ਤੇ ਸਿੱਖ ਇਤਿਹਾਸ ਅਤੇ ਪੰਜਾਬ ਦੀ ਇਤਿਹਾਸਕਾਰੀ ਨੂੰ ਨਵੀਂ ਦਿਸ਼ਾ ਦੇਣ ਤੋਂ ਇਲਾਵਾ ਹੋਰ ਕੀਤੇ ਕਾਰਜ਼ਾਂ ਲਈ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …