Saturday, November 2, 2024

ਪੰਜਾਬ ਸਰਕਾਰ ਸਰਕਾਰੀ ਸਕੂਲਾਂ ‘ਚ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ – ਵਿਧਾਇਕ ਦਿਆਲਪੁਰਾ

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਕਮਰੇ ਦੀ ਉਸਾਰੀ ਦੀ ਕਰਵਾਈ ਸ਼ੁਰੂਆਤ

ਸਮਰਾਲਾ 21 ਅਗਸਤ (ਇੰਦਰਜੀਤ ਸਿੰਘ ਕੰਗ) – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਪੂਰਨ ਵਿਕਾਸ ਖਾਸ ਕਰਕੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਅਤੇ ਵਧੀਆ ਇਨਫਰਾ ਸਟਰੱਕਚਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਹ ਚਾਹੁੰਦੇ ਹਨ ਕਿ ਉਨਾਂ ਦੇ ਇਸ ਹਲਕੇ ਵਿੱਚ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਵਧੀਆ ਸਿੱਖਿਆ ਪ੍ਰਾਪਤ ਹੋਵੇ।ਜਿਸ ਕਿਸੇ ਵੀ ਸਰਕਾਰੀ ਸਕੂਲ ਵਿੱਚ ਕੋਈ ਘਾਟ ਹੈ ਤਾਂ, ਉਹ ਵੀ ਜਲਦੀ ਹੀ ਪੂਰੀ ਕਰ ਦਿੱਤੀ ਜਾਵੇਗੀ।ਜੇਕਰ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਵਧੀਆ ਪ੍ਰਾਪਤ ਹੋ ਜਾਵੇ ਤਾਂ ਉਹ ਸਾਰੀ ਜ਼ਿੰਦਗੀ ਭਰ ਮਾਰ ਨਹੀਂ ਖਾ ਸਕਦਾ।ਪ੍ਰਾਇਮਰੀ ਸਕੂਲਾਂ ਵਿੱਚ ਜਿਥੇ ਬੱਚਿਆਂ ਦੇ ਬੈਠਣ ਲਈ ਬਿਲਡਿੰਗ ਦੀ ਘਾਟ ਹੈ, ਉਹ ਪੂਰੀ ਕਰਨਾ ਵੀ ਸਾਡਾ ਮੁੱਢਲਾ ਫਰਜ਼ ਹੋਵੇਗਾ।ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਨਵੇਂ ਬਣਾਏ ਜਾਣ ਵਾਲੇ ਕਮਰੇ ਦੀ ਨਵ-ਉਸਾਰੀ ਲਈ ਨੀਂਹ ਰੱਖਦੇ ਹੋਏ ਬਤੌਰ ਮੁੱਖ ਮਹਿਮਾਨ ਪੁੱਜੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨਾਂ ਨੂੰ ਮਾਣ ਹੈ ਮੈਂ ਜਿਸ ਸਕੂਲ ਵਿੱਚ ਆਪਣੀ ਮੁੱਢਲੀ ਸਿੱਖਿਆ ਲਈ, ਅੱਜ ਉਸੇ ਸਕੂਲ ਦੀ ਬਿਹਤਰੀ ਲਈ ਕੋਈ ਕਾਰਜ਼ ਕਰਨ ਦੇ ਉਹ ਸਮਰੱਥ ਹੋ ਸਕੇ ਹਨ।
                     ਸਕੂਲ ਇੰਚਾਰਜ਼ ਰਾਜਿੰਦਰ ਕੌਰ ਕੰਗ ਨੇ ਹਲਕਾ ਵਿਧਾਇਕ ਨੂੰ ‘ਜੀ ਆਇਆ’ ਆਖਿਆ ਅਤੇ ਸਕੂਲ ਵਿੱਚ ਨਵੇਂ ਕਮਰੇ ਦੀ ਉਸਾਰੀ ਕਰਵਾਉਣ ਲਈ ਧੰਨਵਾਦ ਕੀਤਾ।
                  ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਜ: ਗੁਰਜੀਤਪਾਲ ਸਿੰਘ ਜੇ.ਈ, ਲਖਬੀਰ ਸਿੰਘ ਬਲਾਲਾ ਸੈਕਟਰੀ, ਇੰਦਰਜੀਤ ਸਿੰਘ ਕੰਗ, ਸੁਖਵਿੰਦਰ ਸਿੰਘ ਕਾਕਾ, ਖੁਸ਼ਵਿੰਦਰ ਸਿੰਘ ਪੰਚ, ਰਵਿੰਦਰ ਸਿੰਘ, ਮੈਡਮ ਰੁਪਿੰਦਰਜੀਤ ਕੌਰ, ਆਂਗਣਵਾੜੀ ਮੈਡਮ ਸਰਬਜੀਤ ਕੌਰ, ਚੇਅਰਮੈਨ ਗਗਨਦੀਪ ਕੌਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ। ਅਖੀਰ ਸਕੂਲ ਇੰਚਾਰਜ਼ ਰਾਜਿੰਦਰ ਕੌਰ ਕੰਗ ਨੇ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …