ਭੀਖੀ, 21 ਅਗਸਤ (ਕਮਲ ਜ਼ਿੰਦਲ) – ਸਤਿਗੁਰ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਜਿਲ੍ਹਾ ਮਾਨਸਾ ਦੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਮਹਾਨ ਗੁਰਮਤਿ ਮੁਕਾਬਲੇ “ਸਿੱਖ ਵਿਰਸੇ ਦਾ ਵਾਰਿਸ ਕੌਣ? ਸੀਜ਼ਨ-4` ਦੇ ਦੂਖ ਨਿਵਾਰਨ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।
ਬੱਚਿਆਂ ਨੂੰ ਸਿੱਖੀ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨੂੰ ਮੁੱਖ ਰੱਖਦਿਆਂ ਲੰਮੇ ਕੇਸਾਂ, ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ ਦੀ ਜਾਣਕਾਰੀ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚੋਂ ਪਹਿਲੇ, ਦੂਜੇ, ਅਤੇ ਤੀਜ਼ੇ ਸਥਾਨ ‘ਤੇ ਆਉਣ ਵਾਲੇ ਬੱਚਿਆਂ ਨੂੰ ਵਿਰਸਾ ਸੰਭਾਲ ਸੋਸਾਇਟੀ ਭੀਖੀ ਵਲੋਂ ਸਾਇਕਲ, ਪੱਖਾ ਅਤੇ ਪ੍ਰੈਸ ਇਨਾਮ ਵਜੋਂ ਦਿੱਤੇ ਗਏ, ਜਦਕਿ ਹੋਰ ਸਾਰੇ ਬੱਚਿਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ।
ਵਿਰਸਾ ਸੰਭਾਲ ਸੋਸਾਇਟੀ ਦੇ ਮੁਖੀ ਬਾਬਾ ਹਰਜਿੰਦਰ ਸਿੰਘ ਖਾਲਸਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਅੱਜ ਨੋਜਵਾਨ ਪੀੜੀ ਸਿੱਖ ਇਤਿਹਾਸ ਤੋਂ ਦੂਰ ਹੋ ਕੇ ਨਸ਼ਿਆਂ ਦੇ ਦਲਦਲ ਵਿੱਚ ਫਸ ਰਹੀ ਹੈ।ਇਸ ਲਈ ਸਾਡਾ ਸਭ ਗੁਰਸਿੱਖਾਂ ਦਾ ਫਰਜ਼ ਬਣਦਾ ਹੈ ਕਿ ਆਪਾਂ ਨੋਜਵਾਨ ਪੀੜੀ ਨੂੰ ਨਸ਼ਿਆਂ ਦੇ ਦਲਦਲ ਤੋਂ ਦੂਰ ਕਰਕੇ ਸਿੱਖ ਧਰਮ ਨਾਲ ਜੋੜੀਏ।ਇਸ ਸਮਾਗਮ ਦੋਰਾਨ ਸਮੂਹ ਪ੍ਰਬੰਧਕ ਕਮੇਟੀ, ਬੱਚਿਆਂ ਅਤੇ ਪਿੰਡ ਦੀ ਸੰਗਤ ਵਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …