Sunday, December 22, 2024

ਭਾਸ਼ਾ ਵਿਭਾਗ ਵਜੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਤੇ ਕੱਲ – ਡਾ. ਕਲਸੀ

ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਭਾਸ਼ਾ ਵਿਭਾਗ ਦੇ ਸਾਹਿਤ ਸਿਰਜਣ (ਕਵਿਤਾ ਰਚਨਾ, ਲੇਖ ਰਚਨਾ, ਕਹਾਣੀ ਰਚਨਾ) ਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅੰਮ੍ਰਿਤਸਰ ਵਿਖੇ 22 ਤੇ 23 ਅਗਸਤ ਨੂੰ ਹੋਣਗੇ।ਜ਼ਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਸਾਹਿਤ ਸਿਰਜਣ (ਕਵਿਤਾ, ਲੇਖ, ਕਹਾਣੀ) ਦੇ ਮੁਕਾਬਲੇ ਅੱਜ 22 ਅਗਸਤ ਅਤੇ ਕਵਿਤਾ ਗਾਇਨ ਦੇ ਮੁਕਾਬਲੇ 23 ਅਗਸਤ ਨੂੰ ਹੋਣਗੇ।ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂਆਂ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਕਰਮਵਾਰ 1000, 750 ਤੇ 500 ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਪਹਿਲਾ ਸਥਾਨ ਜੇਤੂ ਪੰਜਾਬ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।ਦੋਨਾਂ ਮੁਕਾਬਲਿਆਂ ਦਾ ਮਾਧਿਅਮ ਹਿੰਦੀ ਜਾਂ ਪੰਜਾਬੀ ਸਾਹਿਤ ਹੋ ਸਕਦਾ ਹੈ।ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਦਸਵੀਂ ਤੱਕ ਦੇ ਵਿਦਿਆਰਥੀ ਆਪਣੀ ਸੰਸਥਾ ਦੇ ਮੁਖੀ ਰਾਹੀਂ ਨਿਰਧਾਰਤ ਪ੍ਰਫਾਰਮੇ `ਤੇ ਅਗੇਤੀ ਸੂਚਨਾ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਨੂੰ ਦੇਣਗੇ ਅਤੇ ਇਨ੍ਹਾਂ ਵਿੱਚ ਭਾਗ ਲੈ ਸਕਦੇ ਹਨ।ਇੱਕ ਸੰਸਥਾ ਵਿਚੋਂ ਇੱਕ ਮੁਕਾਬਲੇ ਵਿੱਚ ਕੇਵਲ ਦੋ ਵਿਦਿਆਰਥੀ ਹੀ ਭਾਗ ਲੈ ਸਕਦੇ ਹਨ। ਸਾਹਿਤ ਸਿਰਜਣਾ ਮੁਕਾਬਲਿਆਂ ਵਿੱਚ ਰਚਨਾ ਦਾ ਵਿਸ਼ਾ ਮੌਕੇ `ਤੇ ਹੀ ਦਿੱਤਾ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …