Saturday, August 9, 2025
Breaking News

ਮੁੱਖ ਮੰਤਰੀ ਪੰਜਾਬ ਨੇ ਜਿੱਤਿਆ ਐਸ.ਸੀ ਭਾਈਚਾਰੇ ਦਾ ਦਿਲ – ਹੰਸ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਦਸ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ‘ਚ ਐਸ.ਸੀ ਭਾਈਚਾਰੇ ਲਈ 58 ਵਾਧੂ ਅਸਾਮੀਆਂ ਕੱਢੀਆਂ ਹਨ।ਭਾਈਚਾਰੇ ਦੇ ਆਗੂਆਂ ਨਾਲ ਕੇਵਲ ਦੋ ਦਿਨ ਪਹਿਲਾਂ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਇਹ ਭਰੋਸਾ ਦਿੱਤਾ ਸੀ ਅਤੇ ਅੱਜ ਉਨ੍ਹਾਂ ਨੇ ਬਕਾਇਦਾ ਐਲਾਨ ਕਰਕੇ ਭਾਈਚਾਰੇ ਦਾ ਦਿਲ ਜਿੱਤ ਲਿਆ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦੇ ਪਾਰਟੀ ਐਸ.ਸੀ ਵਿੰਗ ਦੇ ਆਗੂ ਰਵਿੰਦਰ ਹੰਸ ਨੇ ਕਿਹਾ ਕਿ ਇਸ ਤਰ੍ਹਾਂ ਦਾ ਲੋਕ-ਪੱਖੀ ਫ਼ੈਸਲਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਉਨ੍ਹਾਂ ਕਿਹਾ ਕਿ ਯੋਗਤਾ ਦੇ ਅਧਾਰ ‘ਤੇ ਐਸ.ਸੀ ਬੱਚਿਆਂ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ।ਹੰਸ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਤੀਰਥ ਪ੍ਬੰਧਨ ਕਮੇਟੀ ਅਤੇ ਹੋਰ ਸਹਿਯੋਗੀ ਜਥੇਬੰਦੀ ਦੀ ਇਹ ਮੁੱਖ ਮੰਗ ਸੀ। ਉਨਾਂ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਦੱਬੇ-ਕੁਚਲੇ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਜੋ ਵਾਅਦਾ ਕੀਤਾ ਸੀ।ਉਸ ਨੂੰ ਲਾਗੂ ਕਰਨ ਵੱਲ ਇਹ ਵੱਡਾ ਕਦਮ ਸਮਝਿਆ ਜਾਣਾ ਚਾਹੀਦਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …