Saturday, July 27, 2024

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਅਜ਼ਾਦੀ ਦਿਵਸ ਅਤੇ ਤੀਆਂ ਮਨਾਈਆਂ

ਪਟਿਆਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਅਤੇ ਤੀਆਂ ਦਾ ਤਿਉਹਾਰ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਅਤੇ ਵੱਖ-ਵੱਖ ਬ੍ਰਾਚਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸਿੱਖ ਐਜ਼ੂਕੇਸ਼ਨਲ ਸੁਸਾਇਟੀ ਬੁੱਢਾ ਦਲ ਪੰਜਵਾਂ ਤਖਤ ਪ੍ਰਧਾਨ ਸ੍ਰੀਮਤੀ ਸੁਖਿਵੰਦਰਜੀਤ ਕੌਰ ਸਨ।ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ, ਬੁੱਢਾ ਦਲ ਪਬਲਿਕ ਸਕੂਲ ਸਮਾਣਾ ਪ੍ਰਿੰਸੀਪਲ ਸ੍ਰੀਮਤੀ ਨਰਿੰਦਰ ਕੌਰ, ਇੰਚਾਰਜ਼ ਜੂਨੀਅਰ ਵਿੰਗ ਸ੍ਰੀਮਤੀ ਅਮਨਦੀਪ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਦੀ ਇਮਾਰਤ ‘ਤੇ ਰਾਸ਼ਟਰੀ ਤਿਰੰਗਾ ਲਹਿਰਾਇਆ ਗਿਆ।ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਰਾਸ਼ਟਰੀ ਗੀਤ ਗਾਇਆ।ਇਸ ਤੋਂ ਬਾਅਦ ਪੇਸ਼ ਕੀਤੇ ਸੱਭਿਆਚਰਕ ਪ੍ਰੋਗਰਾਮ ‘ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗੀਤ ਗਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
                ਸਕੂਲ ਵਿੱਚ ਤੀਆਂ ਦਾ ਤਿਉਹਾਰ ਵੀ ਮਨਾਇਆ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਮਾਨ ਤੇ ਭੈਣ ਸ੍ਰੀਮਤੀ ਮਨਪ੍ਰੀਤ ਕੌਰ ਸਨ।ਐਜੂਕੇਸ਼ਨਲ ਸੁਸਾਇਟੀ ਪ੍ਰਧਾਨ ਸ੍ਰੀਮਤੀ ਸੁਖਿਵੰਦਰਜੀਤ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਵਿਦਿਆਰਥੀਆਂ ਨੇ ਲੋਕ ਗੀਤ, ਬੋਲੀਆਂ, ਜਿੰਦੂਆ, ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਸਕੂਲ ਦੇ ਗਲਿਆਰਿਆਂ ਨੂੰ ਪੇਂਡੂ ਜੀਵਨ ਦੀ ਝਾਕੀ ਪੇਸ਼ ਕਰਦੀਆਂ ਖਾਸ ਵਸਤੂਆਂ, ਫੁਲਕਾਰੀਆਂ, ਛੱਜਾਂ, ਚਾਟੀਆਂ, ਚਰਖਿਆਂ ਨਾਲ ਸਜਾਇਆ ਗਿਆ।ਰਵਾਇਤੀ ਰਸੋਈ, ਚੂੜੀਆਂ, ਮਹਿੰਦੀ ਦੇ ਸਟਾਲ, ਬਰਤਨ ਅਤੇ ਸੈਲਫੀ ਕਾਊਂਟਰ ਵਰਗੇ ਵੱਖ-ਵੱਖ ਦਿਲਚਸਪ ਸਟਾਲ ਵੀ ਲਗਾਏ ਗਏ।ਵਿਦਿਆਰਥੀਆਂ ਨੇ ਢੋਲ ਦੇ ਡਗੇ ਤੇ ਭੰਗੜਾ ਅਤੇ ਗਿੱਧਾ ਪਾਇਆ।ਤੀਆਂ ਦੇ ਜਸ਼ਨਾਂ ਵਿੱਚ ਮਹਿਮਾਨਾਂ ਡਾ: ਗੁਰਪ੍ਰੀਤ ਕੌਰ ਮਾਨ ਅਤੇ ਸ੍ਰੀਮਤੀ ਮਨਪ੍ਰੀਤ ਕੌਰ ਨੇ ਵੀ ਗਿੱਧਾ ਤੇ ਕਿੱਕਲੀ ਪਾਈ।ਸਕੂਲ ਦੇ ਚੀਫ਼ ਪੈਟਰਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਦੇਸ਼ ਰਾਹੀਂ ਵਧਾਈਆਂ ਭੇਜੀਆਂ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …