Saturday, April 26, 2025

ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੈਰਾਮਾਊਂਟ ਸਕੂਲ ਦੇ ਬੱਚਿਆਂ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਤੀਰ ਅੰਦਾਜ਼ੀ ਮੁਕਾਬਲੇ ਪੈਰਾਮਾਊਂਟ ਪਬਲਿਕ ਸਕੂਲ, ਚੀਮਾਂ ਵਿੱਚ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ ਅਤੇ ਇਹ ਮੁਕਾਬਲੇ ਕਨਵੀਨਰ ਬਲਵਿੰਦਰ ਸਿੰਘ (ਸ.ਸ.ਸ ਸਕੂਲ ਤੋਲਾਵਾਲ) ਦੀ ਨਿਗਰਾਨੀ ਹੇਠ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਤੀਰ ਅੰਦਾਜ਼ੀ ਮੁਕਾਬਲਿਆਂ, ਦੇ ਅੰਡਰ 14 ਗਰੁੱਪ ‘ਚ (ਅਨੁਰੀਤ ਕੌਰ, ਲਵਲੀਨ ਕੌਰ ਅਤੇ ਸੁਮਿਤ ਸਿੰਘ) ਨੇ ਪਹਿਲਾ ਅਤੇ ਦੂਸਰਾ ਸਥਾਨ, ਅੰਡਰ 17 (ਗੁਰਜਿੰਦਰ ਸਿੰਘ, ਹਰਸ਼ਦੀਪ ਸਿੰਘ, ਗੁਰਸ਼ਰਨਪ੍ਰੀਤ ਸਿੰਘ ਸਿੱਧੂ ਅਤੇ ਮਹਿਕਪ੍ਰੀਤ ਕੌਰ) ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਅਤੇ ਅੰਡਰ 19 (ਅਨਮੋਲਪ੍ਰੀਤ ਸਿੰਘ, ਅਮਨਿੰਦਰ ਸਿੰਘ ਧਲਿਓ, ਭਵਨਪ੍ਰੀਤ ਸਿੰਘ, ਜਸਪ੍ਰੀਤ ਕੌਰ, ਹਰਮੀਤ ਕੌਰ ਅਤੇ ਮਨਮੀਤ ਕੌਰ) ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਆਪਣੀ ਚੋਣ ਜਿਲ੍ਹਾ ਪੱਧਰੀ ਖੇਡਾਂ ਲਈ ਕਰਵਾਈ।
                 ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਸਰਬਜੀਤ ਸਿੰਘ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੋਰ ‘ਤੇ ਬੱਚਿਆਂ ਦਾ ਸਨਮਾਨ ਕੀਤਾ ਗਿਆ।ਇਸ ਸਮੇਂ ਡੀ.ਪੀ.ਈ ਮੰਗਤ ਰਾਏ ਅਤੇ ਤੀਰ ਅੰਦਾਜੀ ਕੋਚ ਗੁਰਪ੍ਰੀਤ ਸਿੰਘ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …