Friday, July 26, 2024

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਵੱਖ-ਵੱਖ ਮੁਾਕਬਲਿਆਂ ’ਚ ਅੱਵਲ

ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਅਤੇ ਕਾਂਸੇ ਦੇ ਤਗਮੇ ਹਾਸਲ ਕੀਤੇ ਹਨ।ਸਕੂਲ ਦੇ 2 ਵਿਦਿਆਰਥੀਆਂ ਨੇ ਮੁੱਕੇਬਾਜ਼ੀ ’ਚ ਚਾਂਦੀ ਅਤੇ ਕਾਂਸੇ ਅਤੇ ਤੈਰਾਕੀ ’ਚ ਸਕੂਲ ਦੀ ਵਿਦਿਆਰਥਣ ਨੇ ਕਾਂਸੇ ਦਾ ਤਗਮਾ ਪ੍ਰਾਪਤ ਕਰਕੇ ਜ਼ਿਲੇ, ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।
                   ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ 11ਵੀਂ ਜਮਾਤ ਦੇ ਵਿਦਿਆਰਥੀ ਸੁਮਿਤ ਸਲਾਰੀਆ ਅਤੇ ਧਰੁਵ ਨੰਦਾ ਨੇ ਬਾਕਸਿੰਗ ਐਸੋਸੀਏਸ਼ਨ, ਤਲਵੰਡੀ ਸਾਬੋ (ਬਠਿੰਡਾ) ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ (ਬਠਿੰਡਾ) ਵਿਖੇ ਕਰਵਾਈ ਗਈ 5ਵੀਂ ਜੂਨੀਅਰ ਪੰਜਾਬ ਬਾਕਸਿੰਗ ਚੈਂਪੀਅਨਸ਼ਿਪ-2022 (ਲੜਕੇ) ’ਚ ਭਾਗ ਲਿਆ।ਜਿਸ ਵਿਚ ਸੁਮਿਤ ਸੁਲਾਰੀਆ ਨੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਦਿਆਂ 46-48 ਕਿਲੋ ਭਾਰ ਵਰਗ ’ਚ ਚਾਂਦੀ ਅਤੇ ਧਰੂਵ ਨੰਦਾ 63-66 ਕਿਲੋ ’ਚ ਕਾਂਸੀ ਦਾ ਤਗਮਾ ਹਾਸਲ ਕੀਤਾ।10ਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਸਵੀਮਿੰਗ ਐਸੋਸੀਏਸ਼ਨ ਪੰਜਾਬ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ 45ਵੇਂ ਜੂਨੀਅਰ ਰਾਜ ਤੈਰਾਕੀ ਮੁਕਾਬਲੇ ’ਚ ਹਿੱਸਾ ਲੈਂਦਿਆਂ ਬਰੈਸਟ 50 ਮੀਟਰ ਸਟਰੋਕ ’ਚ ਕਾਂਸੀ ਦਾ ਤਗਮਾ ਹਾਸਲ ਕੀਤਾ।
               ਇਸ ਮੌਕੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੇ ਬਾਕਸਿੰਗ ਕੋਚ ਬਲਜਿੰਦਰ ਸਿੰਘ ਤੇ ਤੈਰਾਕੀ ਕੋਚ ਵਿਨੋਦ ਸਾਗਵਾਨ ਅਤੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਵਾਲੇ ਡੀ.ਪੀ.ਈ ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਦੇ ਯਤਨਾਂ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …