ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੇ ਨਾਲ ਮੀਟਿੰਗ ਕੀਤੀ ਗਈਲ, ਜਿਸ ਦੌਰਾਨ ਉਨਾਂ ਨੇ ਅੰਮ੍ਰਿਤਸਰ ਐਸ.ਸੀ ਵਿੰਗ ਦੇ ਪ੍ਰਧਾਨ ਡਾ. ਇੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਮੇਅਰ ਦੇ ਸਨਮੁੱਖ ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਰੱਖੀਆਂ।ਮੇਅਰ ਰਿੰਟੂ ਨੇ ਆਏ ਹੋਏ ਸਾਰੇ ਵਲੰਟੀਅਰਾਂ ਨੂੰ ਭਰੋਸਾ ਦੁਆਇਆ ਗਿਆ ਕਿ ਉਹਨਾਂ ਸਮੱੱਸਿਆਵਾਂ ਦਾ ਤੁਰੰਤ ਪ੍ਰਭਾਵ ਨਾਲ ਹੱਲ ਕੱਢਣ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ।ਉਹਨਾਂ ਵਲੰਟੀਅਰਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਵਧ ਚੜ੍ਹ ਕੇ ਜਨਹਿੱਤ ਲਈ ਕੰਮ ਕਰਨ ਤਾਂ ਜੋ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਐਸ.ਸੀ ਵਿੰਗ ਦੇ ਪ੍ਰਧਾਨ ਡਾ. ਇੰਦਰਪਾਲ ਤੋਂ ਇਲਾਵਾ ਵਿਸ਼ਵਕਰਮਾ ਸਹਿਜਪਾਲ, ਜਨਕ ਰਾਜ ਗੁਮਟਾਲਾ, ਵਿਜੈ ਕੁਮਾਰ, ਰਾਮ ਕ੍ਰਿਸ਼ਨ (ਸੋਨੂੰ ਭਗਤ), ਵਿਕਰਮ ਸਿੰਘ, ਗੁਰਜਿੰਦਰ ਸਿੰਘ, ਜੰਗ ਬਹਾਦੁਰ ਸਿੰਘ, ਕੰਵਲਜੀਤ ਸਿੰਘ, ਸੁਰਜੀਤ ਸਿੰਘ, ਰਾਕੇਸ਼ ਕੁਮਾਰ, ਵਰਿੰਦਰ ਯਾਦਵ, ਸੁਖਦੇਵ ਸਿੰਘ, ਪੰਕਜ ਸ਼ਰਮਾ, ਸਰਬਜੀਤ ਸਿੰਘ ਸੰਧੂ, ਸਰਨਜੀਤ ਸਿੰਘ, ਸੁਰਿੰਦਰ ਕੁਮਾਰ ਸ਼ਹਿਰੀਆ, ਤਿਲਕ ਰਾਜ, ਸਰਬਜੀਤ ਸਿੰਘ ਤੇ ਪ੍ਰਵੇਸ਼ ਕੁਮਾਰ ਆਦਿ ਹਾਜ਼ਰ ਸਨ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …