ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਅਜੈ ਗੁਪਤਾ ਵਲੋਂ ਵਾਰਡ ਨੰਬਰ 55 ਦੇ ਇਲਾਕੇ ਰਾਮ
ਨਗਰ ਕਾਲੌਨੀ ਦੀ ਗਲੀ ਨੰ. 10 ਵਿਖੇ ਨਵੇਂ ਲਗਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।
ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਇਲਾਕਾ ਨਿਵਾਸੀਆ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਟਿਊਬਵੈਲ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ।ਮੇਅਰ ਨੇ ਸਾਰੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਫਿਰ ਪੈਰ ਪਸਾਰ ਰਿਹਾ ਹੈ ਜਿਸ ਦੀ ਰੋਕਥਾਮ ਲਈ ਸਾਨੂੰ ਲੋੜੀਂਦੇ ਉਪਰਾਲੇ ਜਿਵੇਂ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਸਮੇਂ-ਸਮੇਂ ਹੱਥਾਂ ਨੂੰ ਸੈਨੇਟਾਈਜ਼ ਕਰਨਾ ਜਰੂਰੀ ਹੈ।
ਇਸ ਮੌਕੇ ਪ੍ਰਮੋਦ ਕੁਮਾਰ ਬੱਬਲਾ ਕੌਂਸਲਰ, ਨਿਗਰਾਨ ਇੰਜੀ. ਅਨੁਰਾਗ ਮਹਾਜਨ, ਛਿੰਦਾ ਪ੍ਰਧਾਨ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media