Friday, October 31, 2025
Breaking News

ਖ਼ਾਲਸਾ ਕਾਲਜ ਵਿਖੇ ‘ਬੈਂਕਿੰਗ, ਵਿੱਤ ਤੇ ਬੀਮਾ’ ਸਬੰਧੀ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਿਖੇ ਬਜਾਜ ਫ਼ਾਇਨਾਂਸ ਕੰਪਨੀ ਦੇ ਸਹਿਯੋਗ ਨਾਲ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ਲਈ ਲੋੜੀਂਦੇ ਹੁਨਰ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ (ਪ੍ਰਧਾਨ ਅਤੇ ਪ੍ਰੋਗਰਾਮ ਚੇਅਰਮੈਨ) ਦੀ ਅਗਵਾਈ ਹੇਠ ਆਯੋਜਿਤ ਓਰੀਐਂਟੇਸ਼ਨ ਦਾ ਮੁੱਖ ਮਕਸਦ ਬੈਂਕਿੰਗ, ਵਿੱਤੀ ਤੇ ਬੀਮਾ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਹੁਨਰਾਂ ਬਾਰੇ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ।ਜਿਸ ਵਿਚ ਬਜਾਜ ਫ਼ਾਇਨਾਂਸ (ਪੰਜਾਬ ਕਲੱਸਟਰ) ਲੀਡ ਟਰੇਨਰ ਕੰਵਲਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿੱਤੀ ਸੇਵਾਵਾਂ ਬਾਰੇ ਆਪਣੇ ਵਿਸ਼ਾਲ ਅਤੇ ਡੂੰਘੇ ਗਿਆਨ ਨੂੰ ਸਾਂਝਾ ਕੀਤਾ।
                    ਡੀਨ ਅਤੇ ਪ੍ਰੋਗਰਾਮ ਡਾਇਰੈਕਟਰ ਅਤੇ ਵਿਭਾਗ ਮੁੱਖੀ ਡਾ. ਏ.ਕੇ ਕਾਹਲੋਂ ਨੇ ਰਿਸੋਰਸ ਪਰਸਨ ਦਾ ਸਵਾਗਤ ਕੀਤਾ।ਪ੍ਰੋਗਰਾਮ ਕੋਆਰਡੀਨੇਟਰ ਡਾ. ਅਜੈ ਸਹਿਗਲ ਨੇ ਉਕਤ ਵਿਸ਼ੇ ’ਤੇ ਚਾਨਣਾ ਪਾਇਆ ਅਤੇ ਸਹਾਇਕ ਪ੍ਰੋਫੈਸਰ ਮੀਨੂੰ ਚੋਪੜਾ ਨੇ ਵਿਸ਼ੇਸ਼ ਮਹਿਮਾਨ ਨਾਲ ਜਾਣ ਪਛਾਣ ਕਰਵਾਉਂਦਿਆਂ ਮੰਚ ਸੰਚਾਲਨ ਕੀਤਾ।
                    ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਦੇ ਲਾਭ ਲਈ ਬਜਾਜ ਦੁਆਰਾ ਕੀਤੇ ਗਏ ਵੱਖ-ਵੱਖ ਰਾਸ਼ਟਰੀ ਪੱਧਰ ਦੇ ਸੀ.ਐਸ.ਆਰ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ।ਉਨ੍ਹਾਂ ਨੇ ਭਾਗੀਦਾਰਾਂ ਨੂੰ ਸੰਚਾਰ ਅਤੇ ਕਾਰਜ ਸਥਾਨ ਦੇ ਹੁਨਰ ਨੂੰ ਬਿਹਤਰ ਬਣਾਉਣ ਦੇ ਤਰੀਕਿਆਂ ’ਤੇ ਵੀ ਚਾਨਣਾ ਪਾਇਆ।ਵਿਭਾਗ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ ਇੰਟਰਵਿਊ ਲਈ ਲੋੜੀਂਦੇ ਹੁਨਰਾਂ ਬਾਰੇ ਗਿਆਨ ਪ੍ਰਾਪਤ ਕੀਤਾ।
                 ਇਸ ਮੌਕੇ ਡਾ. ਸਵਰਾਜ ਕੌਰ, ਡਾ. ਦੀਪਕ ਦੇਵਗਨ, ਡਾ. ਪੂਨਮ ਸ਼ਰਮਾ, ਡਾ. ਰਛਪਾਲ ਸਿੰਘ, ਡਾ: ਸਾਮੀਆ ਅਤੇ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …