Thursday, May 8, 2025
Breaking News

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਰਚਨਾ ’ਚ ਇਨਾਮ ਜਿੱਤੇ

ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਪੰਜਾਬੀ ਕਵਿਤਾ ਮੁਕਾਬਲੇ ’ਚ ਭਾਗ ਲੈਂਦਿਆਂ ਉੱਚ ਸਥਾਨ ਹਾਸਲ ਕਰਕੇ ਇਨਾਮ ਵਜੋਂ ਸਰਟੀਫਿਕੇਟ ਅਤੇ ਨਗਦ ਰਾਸ਼ੀ ਪ੍ਰਾਪਤ ਕੀਤੀ ਹੈ।
ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋੋਗੋਆਣੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ‘ਕਵਿਤਾ ਰਚਨਾ’ ’ਚ ਹਿੰਮਤ ਸਿੰਘ ਅਤੇ ਗਗਨਦੀਪ ਸਿੰਘ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ 750 ਰੁਪਏ ਪ੍ਰਤੀ ਵਿਦਿਆਰਥੀ ਇਨਾਮ ਪ੍ਰਾਪਤ ਕੀਤੇ।ਜਦਕਿ ਲੇਖ ਰਚਨਾ ’ਚ ਗੁਰਸੇਵਕ ਸਿੰਘ, ਯੁੱਧਵੀਰ ਸਿੰਘ ਅਤੇ ਕਵਿਤਾ ਗਾਇਨ ਮੁਕਾਬਲਿਆਂ ’ਚ ਸੁਰਪ੍ਰੀਤ, ਜਸਕਰਨਜੀਤ ਸਿੰਘ ਨੇ ਵਧੀਆ ਕਾਰਗੁਜ਼ਾਰੀ ਵਿਖਾਈ।
ਡਾ. ਗੋਗੋਆਣੀ ਨੇ ਕਿਹਾ ਕਿ ਇਸ ਪ੍ਰਾਪਤੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ਰਾਹੀਂ ਜੇਤੂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਵਿਦਿਆਰਥੀਆਂ ਨੂੰ ਮੁਕਾਬਲੇ ਲਈ ਤਿਆਰ ਕਰਨ ਵਾਲੇ ਅਧਿਆਪਕ ਮਰਕਸ ਪਾਲ ਗੁਮਟਾਲਾ ਦੌ ਸ਼ਲਾਘਾ ਕੀਤੀ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …