Thursday, March 27, 2025

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 28 ਅਗਸਤ(ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਜੀ ਦੀ ਅਗਵਾਈ ਹੇਠ ਸੀ.ਬੀ.ਐਸ.ਈ ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਮੱਲਾਂ ਮਾਰਨ ਵਾਲੇ ਦਸਵੀਂ ਜਮਾਤ ਦੇ ਵਿਆਰਥੀਆਂ ਤੇ ਸਕੂਲ ਪ੍ਰੀਖਿਆਵਾਂ ਦੇ ਨੌਂਵੀ ਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ਼ਮਸ਼ੇਰਬੀਰ ਸਿੰਘ ਪਾਸਪੋਰਟ ਅਫ਼ਸਰ ਨੇ ਮੁੱਖ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ, ਸਕੂਲ ਮੈਂਬਰ ਇੰਚਾਰਜ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪ੍ਰੋ. ਹਰੀ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।ਸਮਾਗਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ‘ਤੇ ਵਧਾਈ ਦਿੱਤੀ।ਦੀਵਾਨ ਦੇ ਪ੍ਰਧਾਨ ਡਾ. ਨਿੱਜ਼ਰ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਨਾਲ ਜੁੜਣ, ਮਾਂ ਬੋਲੀ ਦਾ ਸਤਿਕਾਰ ਕਰਨ ਅਤੇ ਵੱਧ ਤੋਂ ਵੱਧ ਭਾਸ਼ਾਵਾਂ ਸਿੱਖਣ ਲਈ ਪ੍ਰੇਰਿਤ ਕਰਦਿਆਂ ਸਫਲਤਾ ਲਈ ਮੁਬਾਰਕਬਾਦ ਦਿੱਤੀ।
ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਨੂੰ ਦਰਸਾਉਂਦਾ ਫੋਕ ਆਰਕੈਸਟਰਾ, ਲੁੱਡੀ ਅਤੇ ਗਿੱਧੇ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ।‘ਸਿਕਸ਼ਾ ਦੇ ਦੀਪ’ ਰਾਹੀਂ ਵਿਦਿਆਰਥੀਆਂ ਨੇ ਵਿੱਦਿਆ ਦੇ ਮਹੱਤਵ ਬਾਰੇ ਚਾਨਣਾ ਪਾਇਆ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਦੀਵਾਨ ਦੀ ਪ੍ਰਬੰਧਕੀ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ।
ਇਸ ਮੌਕੇ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਅਲਫਾ ਸਿਟੀ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਐਸ.ਐਸ ਛੀਨਾ, ਐਡੀ. ਸ਼ਕੱਤਰ ਸੁਖਦੇਵ ਸਿੰਘ ਮੱਤੇਵਾਲ, ਜਾਇੰਟ ਐਡੀ. ਸ਼ਕੱਤਰ ਅਤੇ ਮੈਂਬਰ ਇੰਚਾਰਜ਼ ਮੁੱਖ ਦਫ਼ਤਰ ਸੁਖਜਿੰਦਰ ਸਿੰਘ ਪ੍ਰਿੰਸ, ਦੀਪਕਰਨ ਸਿੰਘ ਰੰਧਾਵਾ, ਦੀਵਾਨ ਦੇ ਮੈਂਬਰ ਮੋਹਨਜੀਤ ਸਿੰਘ ਭੱਲਾ, ਇੰਦਰਜੀਤ ਸਿੰਘ ਅੜੀ, ਮਨਮੋਹਨ ਸਿੰਘ, ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਆਹੂਜਾ, ਮੁੱਖ ਅਧਿਆਪਕਾਵਾਂ ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸ੍ਰੀਮਤੀ ਮਨਵਿੰਦਰ ਕੌਰ ਭੁੱਲਰ, ਅਧਿਆਪਕ, ਵਿਦਿਆਰਥੀ ਤੇ ਉਹਨਾਂ ਦੇ ਮਾਪੇ ਹਾਜ਼ਰ ਸਨ ।

Check Also

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …