Friday, June 21, 2024

ਸਮਰਾਲਾ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਦੀ ਕੀਤੀ ਚੋਣ

ਸਮਰਾਲਾ, 28 ਅਗਸਤ (ਇੰਦਰਜੀਤ ਸਿੰਘ ਕੰਗ) – ਏਥੇ ਮਜ਼ਦੂਰਾਂ ਦੇ ਚੌਕ ਨੇੜੇ ਐਸ.ਡੀ.ਐਮ ਦਫ਼ਤਰ ਸਮਰਾਲਾ ਵਿਖੇ ਸੈਂਕੜੇ ਮਜ਼ਦੂਰਾਂ ਦਾ ਇਕੱਠ ਹੋਇਆ।ਜਿਸ ਨੂੰ ਕਾਮਰੇਡ ਭਜਨ ਸਿੰਘ ਸਮਰਾਲਾ ਨੇ ਸੰਬੋਧਨ ਕੀਤਾ।ਮਜ਼ਦੂਰਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਕਰਨ ਉਪਰੰਤ ਨਿਰਮਾਣ ਮਜ਼ਦੂਰ ਯੂਨੀਅਨ ਦੀ ਕੀਤੀ ਗਈ ਚੋਣ ਵਿੱਚ ਸਰਬਸੰਮਤੀ ਨਾਲ ਕਾਮਰੇਡ ਭਜਨ ਸਿੰਘ ਸਮਰਾਲਾ ਨੂੰ ਪ੍ਰਧਾਨ, ਦਰਬਾਰਾ ਸਿੰਘ ਬੌਂਦਲੀ ਨੂੰ ਸਕੱਤਰ ਤੇ ਜੀਵਨ ਸਿੰਘ ਬੰਬਾਂ ਕੈਸ਼ੀਅਰ ਚੁਣੇ ਗਏ।ਇਸ ਤੋਂ ਇਲਾਵਾ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।ਇਕੱਠ ਨੂੰ ਸੰਬੋਧਨ ਕਰਦਿਆਂ ਕਾਮਰੇਡ ਸੁਖਵਿੰਦਰ ਸਿੰਘ ਲੋਟੇ ਸੂਬਾ ਉਪ ਪ੍ਰਧਾਨ ਸੀਟੂ ਪੰਜਾਬ, ਸਾਥੀ ਰਾਮ ਲਾਲ ਸੂਬਾ ਵਰਕਿੰਗ ਕਮੇਟੀ ਮੈਂਬਰ ਅਤੇ ਹਰਜਿੰਦਰ ਪਾਲ ਸਿੰਘ ਸਮਰਾਲਾ ਨੇ ਸੂਬਾ ਸਰਕਾਰ ਦੀਆਂ ਆਰਥਿਕ ਨੀਤੀਆਂ ਦਾ ਵਿਰੋਧ ਕੀਤਾ, ਜਿਨ੍ਹਾਂ ਨੀਤੀਆਂ ਦੇ ਸਿਟੇ ਵਜੋਂ ਕਿਸਾਨ, ਮਜ਼ਦੂਰ ਅਤੇ ਆਮ ਲੋਕਾਂ ਦਾ ਜੀਵਨ ਤੰਗੀਆਂ-ਤਰੁਸ਼ੀਆਂ ਅਤੇ ਅਨੇਕਾਂ ਸਮੱਸਿਆਵਾਂ ਨਾਲ ਭਰਿਆ ਪਿਆ ਹੈ।ਇਕੱਠ ਵਿੱਚ ਕੇਂਦਰ ਦੀਆਂ ਫਿਰਕਾਪ੍ਰਸਤ ਨੀਤੀਆਂ ਦੀ ਵੀ ਨਿਖੇਧੀ ਕੀਤੀ ਗਈ ਅਤੇ ਵਧ ਰਹੀ ਮਹਿੰਗਾਈ ਦਾ ਵਿਰੋਧ ਕੀਤਾ ਗਿਆ।ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਖਿਲਾਫ਼ ਲੜਨ ਲਈ ਮਜ਼ਦੂਰ ਯੂਨੀਅਨ ਨੂੰ ਮਜ਼ਬੂਤ ਕਰਨ ਦਾ ਫੈਸਲਾ ਵੀ ਕੀਤਾ ਗਿਆ।

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …