Saturday, July 27, 2024

ਖਾਲਸਾ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਮਨਾਇਆ

ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਉਚੇਚੇ ਤੌਰ ’ਤੇ ਹਾਜ਼ਰੀ ਲਵਾਈ।ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਲਾਈ।ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਸਬੰਧੀ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਆਨ. ਸਕੱਤਰ ਛੀਨਾ ਨੇ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਧੁਰ ’ਤੋਂ ਆਈ ਹੋਈ ਬਾਣੀ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਜੋ ਕਿ ਜੁਗਾ-ਜੁਗਾਂਤਰ ਅੰਗ-ਸੰਗ ਸਹਾਈ ਹੈ, ਦਾ ਸਿਮਰਨ ਕਰਨਾ ਚਾਹੀਦਾ ਹੈ।ਛੀਨਾ ਨੇ ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਖਾਲਸਾ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਪਿ੍ਰੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜਜ਼, ਅੰਡਰ ਸੈਕਟਰੀ-ਕਮ-ਡਿਪਟੀ ਡਾਇਰੈਕਟਰ ਡੀ.ਐਸ ਰਟੌਲ, ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …