Friday, October 16, 2026

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇ. ਗੁਰਦੀਪ ਸਿੰਘ ਜੀਰਾ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਨੇ ਕਿਹਾ ਕਿ ਜਥੇਦਾਰ ਗੁਰਦੀਪ ਸਿੰਘ ਜੀਰਾ ਨੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਵਿਚ ਬਤੌਰ ਮੈਂਬਰ ਬਿਹਤਰੀਨ ਸੇਵਾ ਨਿਭਾਈ ਹੈ।ਐਡਵੋਕੇਟ ਧਾਮੀ ਨੇ ਜਥੇਦਾਰ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …