Sunday, August 2, 2026

‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਦੀ ਥੀਮ ‘ਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼

ਡਿਪਟੀ ਕਮਿਸ਼ਨਰ ਆਫ ਕਸਟਮਸ ਤੇ ਐਮ.ਸੀ ਦੀ ਜੁਆਇੰਟ ਕਮਿਸ਼ਨਰ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੇ ਥੀਮ ‘ਤੇ ਵੱਖੋ ਵੱਖ ਥਾਵਾਂ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਬੀ.ਬੀ.ਕੇ ਡੀ.ਏ.ਵੀ ਕਾਲਜ ‘ਚ ਤਿੰਨ ਰੋਜ਼ਾ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਫ ਕਸਟਮਜ਼ ਤੇ ਮਿਉਂਸਪਲ ਕਾਰਪੋਰੇਸ਼ਨ ਦੀ ਜੁਆਇੰਟ ਕਮਿਸ਼ਨਰ ਦੀਪਜੋਤ ਕੌਰ ਵਲੋਂ ਕੀਤਾ ਗਿਆ।
ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਆਫ ਕਸਟਮਜ਼ ਅਤੁਲ ਤਿੜਕੇ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਵਡਮੁੱਲਾ ਯੋਗਦਾਨ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।ਮਿਉਂਸਪਲ ਕਾਰਪੋਰੇਸ਼ਨ ਦੀ ਜੁਆਇੰਟ ਕਮਿਸ਼ਨਰ ਦੀਪਜੋਤ ਕੌਰ ਨੇ ਵੀ ਚਿੱਤਰ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ ਚੰਗਾ ਉਪਰਾਲਾ ਕਰਾਰ ਦਿੱਤਾ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਐਫ.ਪੀ.ਓ ਗੁਰਮੀਤ ਸਿੰਘ (ਆਈ.ਆਈ.ਐਸ) ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵਲੋਂ ਦੇਸ਼ ਭਰ ਦੇ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਥੀਮ ‘ਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਲ 2021 ਦੇ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ।ਜ਼ਿਕਰਯੋਗ ਹੈ ਕਿ ਚਿੱਤਰ ਪ੍ਰਦਰਸ਼ਨੀ ਤੋਂ ਇਲਾਵਾ ਮੰਤਰਾਲੇ ਵਲੋਂ ਵਿਦਿਆਥੀਆਂ ਦੇ ਲੇਖ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾ ਰਹੇ ਨੇ, ਜਿਸ ਨੂੰ ਲੈ ਕੇ ਵਿਦਿਆਰਥੀ ਖ਼ਾਸੇ ਉਤਸ਼ਾਹਿਤ ਨਜ਼ਰ ਆਏ।
ਬਹਿਰਹਾਲ ਚਿੱਤਰ ਪ੍ਰਦਰਸ਼ਨੀ ਦੇ ਦੂਜੇ ਦਿਨ ਮੰਗਲਵਾਰ ਨੂੰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Check Also

DAV Public School Observes Bal Gangadhar Tilak  Martyrdom Day

Amritsar, August 2 (Punjab Post Bureau) – DAV Public School Lawrence Road Amritsar solemnly observed …