ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜੁਰਗ, ਦਿਵਆਂਗ, ਵਿਧਵਾ, ਆਸ਼ਰਿਤ ਵਿਅਕਤੀਆਂ ਦੀ ਭਲਾਈ ਲਈ ਪੈਨਸ਼ਨ
ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਲੜੀ ਤਹਿਤ 31 ਅਗਸਤ 2022 ਨੂੰ ਰੈਸਟ ਹਾਊਸ ਜੀ.ਟੀ.ਰੋਡ ਰਈਆ ਅਤੇ ਡੇਅਰੀਵਾਲ ਗੁਰਦੁਆਰਾ ਬਲਾਕ ਤਰਸਿੱਕਾ ਕੈਂਪ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਲੋਕਾਂ ਦੀ ਖੱਜ਼ਲ ਖੁਆਰੀ ਨੂੰ ਘੱਟ ਕਰਨ ਲਈ ਪ੍ਰਸਾਸਨਿਕ ਅਧਿਕਾਰੀ ਇਹ ਸਹੂਲਤਾਂ ਉਨ੍ਹਾਂ ਦੀਆਂ ਬਰੂਹਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣਗੇ।
ਸੂਦਨ ਨੇ ਕਿਹਾ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੈਨਸ਼ਨ ਕੈਂਪ ਦਾ ਲਾਭ ਲੈਣ ਲਈ ਆਪਣੇ ਨਾਲ ਅਧਾਰ ਕਾਰਡ, ਵੋਟਰ ਕਾਰਡ, ਪਾਸੋਪੋਰਟ ਸਾਈਜ ਫੋਟੋਆਂ ਅਤੇ ਬੈਂਕ ਦੀ ਕਾਪੀ ਨਾਲ ਲੈ ਕੇ ਆਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰੰਤ ਇਹ ਕੈਂਪ 7 ਸਤੰਬਰ 2022 ਨੂੰ ਜਗਦੀਸ਼ ਸਾਦਣ, ਰਘੂਨਾਥ ਮੰਦਿਰ ਜੰਡਿਆਲਾ ਗੁਰੂ ਅਤੇ ਪੰਜਾਬ ਇੰਸਟੀਚਿਊਟ ਆਫ ਟੈਕਸਟਾਈਲ ਟੈਕਨਾਲੋਜੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਲੱਗੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media