Sunday, August 23, 2026

ਗੁਰਪੁਰਬ ਮੌਕੇ ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਨੇ ਸੁਚੱਜੀ ਜੀਵਨ ਜਾਚ ਜੀਊਣ ਦੀ ਕੀਤੀ ਅਰਦਾਸ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਜਾਗਤ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸ਼ੁਭ ਅਵਸਰ ‘ਤੇ ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਨੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਸੁਚੱਜੀ ਜੀਵਨ ਜਾਚ ਜੀਊਣ, ਦੀਵਾਨ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਦੀਵਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾਵਾਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਮਨੁੱਖਤਾ ਦੇ ਵਿਕਾਸ ਅਤੇ ਸੁਚੱਜੀ ਜੀਵਨ ਜਾਚ, ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਰਸਾਉਂਦਿਆਂ ਆਪਸੀ ਪ੍ਰੇਮ, ਸ਼ਾਂਤੀ ਅਤੇ ਜਾਤ-ਪਾਤ ਤੋਂ ਉਪਰ ਰਹਿੰਦਿਆਂ ਏਕਤਾ ਦਾ ਸੰਦੇਸ਼ ਦਿੱਤਾ ਗਿਆ ਹੈ।
ਇਸ ਮੋਕੇ ਸਥਾਨਕ ਪ੍ਰਧਾਨ ੍ਰ.ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ, ਜਗਜੀਤ ਸਿੰਘ, ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਜਸਬੀਰ ਸਿੰਘ, ਪ੍ਰਦੀਪ ਸਿੰਘ ਵਾਲੀਆ, ਮੋਹਨਜੀਤ ਸਿੰਘ ਭੱਲਾ ਅਤੇ ਹੋਰ ਮੈਂਬਰ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …