Saturday, December 21, 2024

ਰੱਸਾ-ਕਸੀ ਤੇ ਕਬੱਡੀ ਮੁਕਾਬਲਿਆਂ ‘ਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਝੰਡੀ

ਭੀਖੀ, 29 ਅਗਸਤ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਸਕੂਲ ਖੇਡ ਮੁਕਾਬਲਿਆਂ ਵਿੱਚ ਨਿੱਜੀ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਨੇੜਲੇ ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਰੱਸਾ-ਕਸੀ ਅਤੇ ਕਬੱਡੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਰਿਹਾ।ਉਮਰ ਗਰੁੱਪ 19 ਅਤੇ 17 ਲੜਕੇ ਦੀ ਟੀਮ ਨੇ ਜ਼ੋਨ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ 17 ਸਾਲ ਉਮਰ ਗਰੁੱਪ ਵਿੱਚ ਲੜਕੀਆਂ ਵੀ ਪਹਿਲੇ ਸਥਾਨ ‘ਤੇ ਰਹੀਆਂ।14 ਸਾਲ ਤੋਂ ਹੇਠਾਂ ਵਾਲੇ ਲੜਕਿਆਂ ਨੇ ਕਬੱਡੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਵਾਲੀਵਾਲ ਵਿੱਚ 19 ਸਾਲ ਤੋਂ ਹੇਠਲੇ ਲੜਕਿਆਂ ਨੇ ਤੀਜ਼ਾ ਸਥਾਨ ਲ਼ਿਆ, ਜਦੋਂ ਕਿ 14 ਸਾਲ ਤੋਂ ਹੇਠਾਂ ਦੀਆਂ ਲੜਕੀਆਂ ਪਹਿਲੇ ਸਥਾਨ ‘ਤੇ ਰਹੀਆਂ।ਵਿਦਿਆਰਥੀਆਂ ਦੇ ਬੇਹਤਰ ਪ੍ਰਦਰਸ਼ਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਕਿਹਾ ਕਿ ਚੰਗੀ ਸਿਹਤ ਨਰੋਏ ਸਮਾਜ ਦੀ ਸਿਰਜਣਾ ਕਰਦੀ ਹੈ ਅਤੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਅਤੇ ਸਰੀਰਕ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਇਸ ਮੋਕੇ ਪ੍ਰਿੰਸੀਪਲ ਕਿਰਨ ਰਤਨ, ਸਰੀਰਕ ਸਿੱਖਿਆ ਅਧਿਆਪਕ ਹਰਿੰਦਰ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …