Saturday, December 21, 2024

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ ਵਲੋਂ ਸਨਮਾਨ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਰਾਸ਼ਟਰੀ ਖੇਡ ਦਿਵਸ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ 117ਵੇਂ ਜਨਮ ਦਿਵਸ ਮੌਕੇ `ਤੇ ਸਥਾਨਕ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਹਨਾਂ ਦੀ ਸੂਝਬੂਝ ਸਦਕਾ ਅਕਾਦਮਿਕ ਅਤੇ ਖੇਡ ਖੇਤਰ ‘ਚ ਪਾਏ ਅਹਿਮ ਯੋਗਦਾਨ ਨੂੰ ਮੱਦੇਨਜ਼ਰ ਰੱਖਦਿਆਂ ਦਿੱਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਬਲਦੇਵ ਰਾਜ ਪ੍ਰਧਾਨ, ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ,ਸ਼੍ਰੀ ਹਰੀਸ਼ ਕੁਮਾਰ, ਸਬ-ਇੰਸਪੈਕਟਰ ਅਤੇ ਇੰਚਾਰਜ਼, ਕੋਵਿਡ ਕੰਟਰੋਲ ਰੂਮ, ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਅਤੇ ਰੂਪ ਚੰਦ ਇੰਚਾਰਜ ਸਵੀਮਿੰਗ ਪੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਦਿਲੋਂ ਧੰਨਵਾਦ ਕੀਤਾ।ਉਹਨਾਂ ਨੇ ਕਿਹਾ ਕਿ ਖੇਡ ਆਤਮ ਨਿਰਭਰਤਾ, ਵਿਸ਼ਵਾਸ ਅਤੇ ਟੀਮਵਰਕ ਦੀ ਭਾਵਨਾ ਪੈਦਾ ਕਰਦੀ ਹੈ।ਬੀ.ਬੀ.ਕੇ ਡੀ.ਏ.ਵੀ ਕਾਲਜ ਹਮੇਸ਼ਾਂ ਹੀ ਖੇਡਾਂ ਵਿਚ ਇਸਤਰੀਆਂ ਦੇ ਯੋਗਦਾਨ ਨੂੰ ਉਤਸ਼ਾਹਿਤ ਕਰਦਾ ਹੈ।ਇਸ ਮੌਕੇ ਪ੍ਰੋ. ਸਵੀਟੀ ਬਾਲਾ, ਮੁਖੀ, ਸਰੀਰਕ ਸਿੱਖਿਆ ਵਿਭਾਗ ਅਤੇ ਪ੍ਰੋ. ਅਮਨਦੀਪ ਕੌਰ ਵੀ ਮੌਜ਼ੂਦ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …