ਰਾਜ ਪੱਧਰੀ ਸਮਾਗਮ ਵਿਚ ਅਕਾਲੀ ਦਲ ਦੇ ਵਰਕਰ ਵੱਧ ਚੜ੍ਹਕੇ ਹਿੱਸਾ ਲੈਣਗੇ- ਸੰਧੂ, ਰੰਧਾਵਾ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 21 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਬਿਸੰਬਰਪੁਰਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਸਮਾਗਮ ਦੇ ਲਈ ਜ਼ਿਲ੍ਹਾ ਅਕਾਲੀ ਜਥੇ ਦੇ ਦਫਤਰ ਵਿਖੇ ਅਕਾਲੀ ਦਲ ਦੇ ਕੋਂਸਲਰਾਂ ਅਤੇ ਸੀਨੀਅਰ ਆਗੂਆਂ ਦੀ ਬੈਠਕ ਬੁਲਾਈ ਗਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਅਤੇ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਰਣੀਕੇ ਨੇ ਕੌਂਸਲਰ ਅਤੇ ਜ਼ਿਲ੍ਹਾ ਅਹੁੱਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਰਾਜ ਪੱਧਰੀ ਸਮਾਗਮ ਵਿਚ ਵੱਧ ਤੋਂ ਵੱਧ ਵੱਡੀ ਸੰਖਿਆ ਵਿਚ ਸੰਗਤਾਂ ਨੂੰ ਪ੍ਰੇਰਕੇ ਸ਼ਾਮਿਲ ਹੋਣ ਦੀ ਬੇਨਤੀ ਕਰਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਲਈ 200 ਏਕੜ ਵਿਚ ਬਹੁਤ ਵੱਡਾ ਪੰਡਾਲ ਲਗਾਇਆ ਜਾ ਰਿਹਾ ਹੈ ਪਾਰਕਿੰਗ ਅਤੇ ਲੰਗਰ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ। ਜਿਸਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਪਕਾਰ ਸਿੰਘ ਸੰਧੂ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਕਾਲੀ ਦਲ ਦੇ ਸਮੂੰਹ ਅਹੁੱਦੇਦਾਰ ਅਤੇ ਵਰਕਰ ਸਹਿਬਾਨ ਇਸ ਸਮਾਗਮ ਵਿਚ ਵੱਧ ਚੜ੍ਹਕੇ ਹਿੱਸਾ ਲੈਣਗੇ। ਇਸ ਮੌਕੇ ਕੁਲਜੀਤ ਸਿੰਘ ਬ੍ਰਦਰਜ਼, ਕੌਂਸਲਰ ਬਲਜਿੰਦਰ ਸਿੰਘ ਮੀਰਾਕੋਟ, ਸਮਸ਼ੇਰ ਸਿੰਘ ਸ਼ੇਰਾ, ਰਛਪਾਲ ਸਿੰਘ ਬੱਬੂ, ਕਿਰਨਪ੍ਰੀਤ ਸਿੰਘ ਮੋਨੂੰ, ਸੁਖਬੀਰ ਸਿੰਘ, ਦਿਲਬਾਗ ਸਿੰਘ, ਰਾਜ ਕੁਮਾਰ ਜੌਲੀ, ਅਜੀਤ ਲਾਲ, ਉਮ ਪ੍ਰਕਾਸ਼ ਗੱਬਰ, ਗੁਰਪ੍ਰੀਤ ਸਿੰਘ ਮਿੰਟੂ, ਜਤਿੰਦਰ ਪਾਲ ਸਿੰਘ ਘੁੰਮਣ, ਅਮਰੀਕ ਸਿੰਘ ਲਾਲੀ, ਅਮਰਪ੍ਰੀਤ ਸਿੰਘ ਅੰਮੂ (ਸਾਰੇ ਕੌਂਸਲਰ), ਰਣਜੀਤ ਸਿੰਘ ਰਾਣਾ ਸ਼ਰੀਫਪੁਰਾ, ਮਨਮੋਹਨ ਸਿੰਘ ਬੰਟੀ ਵੇਰਕਾ, ਮਨਜੀਤ ਸਿੰਘ, ਵਿੱਕੀ ਚੀਦਾ, ਸਾਬਕਾ ਕੌਂਸਲਰ ਜਗਚਾਨਣ ਸਿੰਘ, ਕੁਲਦੀਪ ਸਿੰਘ ਮਮਦੂ ਚੌਹਾਨ ਆਦਿ ਤੋਂ ਇਲਾਵਾ ਹੋਰ ਸੀਨੀਅਰ ਆਗੂ ਹਾਜ਼ਰ ਸਨ।