Sunday, February 25, 2024

ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਵਿਖੇ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਰੀਰ ਨੂੰ ਚੁਸਤ ਫੁਰਤੀਲਾ ਅਤੇ ਤੰਦਰੁਸਤ ਰੱਖਣ ਲਈ ਖੇਡ ਬਹੁਤ ਲਾਜ਼ਮੀ ਹੈ।ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਤੇ ਖੇਡ ਸਰਗਰਮੀਆਂ ਦਾ ਆਪਣਾ ਮਹੱਤਵ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਖੇਡਾਂ ਪ੍ਰਤੀ ਦਿਲਚਸਪੀ ਅਤੇ ਜਾਗਰੂਕਤਾ ਵਧਾਉਣ ਲਈ ਬੀਤੇ ਦਿਨ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਉਣ ਸਮੇਂ ਕੀਤਾ।ਉਨਾਂ ਦੱਸਿਆ ਕਿ ਇਹ ਦਿਵਸ ਹਰ ਸਾਲ 29 ਅਗਸਤ ਨੂੰ ‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ’ ਦੇ ਜਨਮ ਦਿਹਾੜੇ ਨੂੰ ਯਾਦ ਕਰਦੇ ਹੋਏ ਮਨਾਇਆ ਜਾਂਦਾ ਹੈ।ਸਰੀਰਿਕ ਸਿੱਖਿਆ ਵਿਭਾਗ ਵੱਲੋਂ ਬਾਸਕਟ ਬਾਲ ਅਤੇ ਖੋ ਖੋ ਦੇ ਸ਼ੋਅ ਮੈਚ ਕਰਵਾਏ ਗਏ, ਜਿੰਨਾਂ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਕਾਲਜ ਕੌਂਸਲ ਮੈਂਬਰ ਸਿੱਖਿਆ ਵਿਭਾਗ ਦੇ ਇੰਚਾਰਜ਼ ਅਤੇ ਸਟਾਫ ਮੈਂਬਰ ਹਾਜ਼ਰ ਰਹੇ।

 

Check Also

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਐਂਟਰਸ ਟੈਸਟ 25 ਫਰਵਰੀ ਨੂੰ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ..ਬੀ.ਐਸ.ਸੀ) ਦੇ …