ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ
ਗਿਆ।ਜਿਸ ਵਿੱਚ ਸੈਕਿੰਡ ਕਲਾਸ ਦੇ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਬੱਚਿਆਂ ਨੇ ਗਣੇਸ਼ ਜੀ ਦੀਆਂ ਤਸਵੀਰਾਂ ਬਣਾ ਕੇ ਆਪਣੀ ਪ੍ਰਤਿਭਾ ਦਿਖਾਈ।ਇਸ ਉਪਰੰਤ ਸਕੂਲ ਚੇਅਰਮੈਨ ਸੰਜੇ ਸਿੰਗਲਾ ਨੇ ਬੱਚਿਆਂ ਨੂੰ ਗਣੇਸ਼ ਚਤੁਰਥੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਚਾਰਟ ਮੇਕਿੰਗ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਕ ਹੈ, ਇਸ ਲਈ ਸਾਨੂੰ ਰਲ ਕੇ ਸਾਰੇ ਧਰਮਾਂ ਦੇ ਤਿਉਹਾਰ ਮਿਲ ਕੇ ਮਨਾਉਣੇ ਚਾਹੀਦੇ ਹਨ।
ਇਸ ਮੌਕੇ ਸਕੂਲ ਕੋਆਰਡੀਨੇਟਰ ਮਿਸ ਸੁਖਜਿੰਦਰ, ਮਿਸ ਤਜਿੰਦਰ ਅਤੇ ਕਲਾਸ ਟੀਚਰ ਈਸ਼ਾ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media