ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਥਾਣਾ ਗੇਟ ਹਕੀਮਾਂ ਦੀ ਪੁਲਿਸ ਚੌਕੀ ਪੁਤਲੀਘਰ ਵਲੋਂ 15 ਗ੍ਰਾਮ ਹੈਰੋਇਨ ਸਮੇਤ ਕਰਨ ਉਰਫ ਆਲ ਪੁੱਤਰ ਗੁਰਦੇਵ
ਸਿੰਘ ਵਾਸੀ ਗਲੀ ਨੰਬਰ 3 ਅੰਨਗੜ੍ਹ ਅੰਮ੍ਰਿਤਸਰ ਨੂੰ ਕਾਬੂ ਕੀਤਾ ਗਿਆ ਹੈ।ਮੁੱਖ ਅਫਸਰ ਥਾਣਾ ਗੇਟ ਹਕੀਮਾਂ ਅੰਮ੍ਰਿਤਸਰ ਇੰਸਪੈਕਟਰ ਮੋਹਿਤ ਕੁਮਾਰ ਅਨੁਸਾਰ ਏ.ਐਸ.ਆਈ ਗੁਰਪ੍ਰੀਤ ਸਿੰਘ ਇੰਚਾਰਜ਼ ਪੁਲਿਸ ਚੌਕੀ ਪੁਤਲੀਘਰ ਨੇ ਸਮੇਤ ਪੁਲਿਸ ਪਾਰਟੀ ਮੁਲਜ਼ਮ ਕਰਨ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਉਨਾਂ ਕਿਹਾ ਕਿ ਥਾਣਾ ਗੇਟ ਹਕੀਮਾਂ ਅੰਮ੍ਰਿਤਸਰ ਵਿਖੇ ਗ੍ਰਿਫਤਾਰ ਮੁਲਜ਼ਮ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ਼ ਕਰ ਲਿਆ ਗਿਆ ਹੈ ਅਤੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ।ਇਸੇ ਤਰ੍ਹਾਂ ਏ.ਐਸ.ਆਈ ਜਗਵਿੰਦਰ ਸਿੰਘ ਇੰਚਾਰਜ਼ ਪੁਲਿਸ ਚੌਕੀ ਅੰਨਗੜ੍ਹ ਤੇ ਸਮੇਤ ਪੁਲਿਸ ਪਾਰਟੀ ਮੁਲਜ਼ਮ ਅਜੇ ਨੂੰ ਕਾਬੂ ਕਰਕੇ ਉਸ ਪਾਸੋਂ 860 ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆਂ ਹਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media