ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਇੰਚਾਰਜ਼ ਸੀ.ਆਈ.ਏ ਸਟਾਫ ਅੰਮ੍ਰਿਤਸਰ ਸਿਟੀ ਇੰਸਪੈਕਟਰ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਅਮਰਜੀਤ ਸਿੰਘ ਵਲੋਂ ਪੁਲਿਸ ਪਾਰਟੀ ਏ.ਐਸ.ਆਈ ਜਸਬੀਰ ਸਿੰਘ, ਏ.ਐਸ.ਆਈ ਗੁਰਦੇਵ ਸਿੰਘ, ਏ.ਐਸ.ਆਈ ਸੁਰਿੰਦਰ ਕੁਮਾਰ ਤੇ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਗਸ਼ਤ ਦੋਰਾਨ ਬਸੰਤ ਐਵਨਿਊ ਨੇੜੇ ਆਰਚੀਜ਼ ਗੈਲਰੀ ਵਿਖੇ ਵਾਹਣਾਂ ਦੀ ਚੈਕਿੰਗ ਕਰਦੇ ਸਮੇਂ ਇੱਕ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਪਾਸੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਐਸ.ਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਤਿੰਨ ਨੋਜਵਾਨਾਂ ਦੀ ਪਛਾਣ ਅੰਕਿਤ ਸਿੰਘ ਪੁੱਤਰ ਅਮਿਤ ਸਿੰਘ ਵਾਸੀ ਪਿੰਡ ਦੇਵੀਆਨ ਪੁਰ ਔਰੀਆਂ ਯ.ਪੀ, ਲਵਦੀਪ ਸਿੰਘ ਉਰਫ ਲਵਲੀ ਪੁੱਤਰ ਹਰਭਜਨ ਸਿੰਘ ਵਾਸੀ ਵਿਕਾਸ ਨਗਰ ਖੰਡਵਾਲਾ ਛੇਹਰਟਾ (ਅੰਮ੍ਰਿਤਸਰ) ਅਤੇ ਜੋਬਨ ਪੁੱਤਰ ਜਗਤਾਰ ਸਿੰਘ ਵਾਸੀ ਕੋਟ ਖਾਲਸਾ ਅੰਮ੍ਰਿਤਸਰ ਵਜੋਂ ਹੋਈ ਹੈ।ਉਨਾਂ ਕਿਹਾ ਕਿ ਗ੍ਰਿਫਤਾਰ ਮੁਜ਼ਰਮਾਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਕੇਸ ਦਰਜ਼ ਕਰ ਲਿਆ ਗਿਆ ਹੈ।ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਡੂੰਘਿਆਈ ਨਾਲ ਜਾਂਚ ਕੀਤੀ ਜਾਵੇਗੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …