ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਅੰਮਿ੍ਰਤਸਰ ਵਲੋਂ 2 ਸਤੰਬਰ 2022 ਦਿਨ ਸ਼ੁੱਕਰਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਉਨਾਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।ਉਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਡਾ. ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਮੇਲੇ ਵਿਚ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਮਸ਼ੀਨਰੀ ਆਦਿ ਵਿਭਾਗ ਹਿੱਸਾ ਲੈਣਗੇ।ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਸਾਰੇ ਵਿਭਾਗ ਆਪਣੀਆਂ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ।ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਦੀ ਮਸ਼ੀਨਰੀ ਦੇ ਵੀ ਸਟਾਲ ਲਗਾਏ ਜਾਣਗੇ।ਕਿਸਾਨ ਵੀਰ ਇਸ ਮਸ਼ੀਨਰੀ ਦੀ ਸਾਰੀ ਜਾਣਕਾਰੀ ਆਸਾਨੀ ਨਾਲ ਹਾਸਿਲ ਕਰ ਸਕਦੇ ਹਨ।ਸਾਇੰਸਦਾਨਾਂ ਵੱਲੋਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ। ਆਉਣ ਵਾਲੀਆਂ ਹਾੜ੍ਹੀ ਦੀਆਂ ਫਸਲਾਂ ਖਾਸ ਕਰਕੇ ਕਣਕ ਦੇ ਨਵੇਂ ਅਤੇ ਸੁਧਰੇ ਬੀਜ਼ ਵੀ ਵੰਡੇ ਜਾਣਗੇ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …