ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਏ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ।ਭਾਜਪਾ ਆਗੂ ਮੈਡਮ ਦਾਮਨ ਥਿੰਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਮੋਜ਼ੂਦਾ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਤੋਂ ਰੋਹਤਾਸ਼ ਬੰਗਾਲੀ ਸਾਬਕਾ ਐਮ.ਸੀ ਅਤੇ ਰਜਨੀ ਬਾਗੜੀ, ਕਾਂਤਾ ਬਾਗੜੀ, ਵਿਨੋਦ ਕੁਮਾਰ, ਰੋਹਨ, ਮੁਕੇਸ਼ ਕੁਮਾਰ, ਰਾਹੁਲ ਕੁਮਾਰ ਆਦਿ ਆਪਣੇ ਪਰਿਵਾਰ ਸਮੇਤ ਭਾਜਪਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ।ਸਮੂਹ ਸੁਨਾਮ ਊਧਮ ਸਿੰਘ ਦੀ ਲੀਡਰਸ਼ਿਪ ਇਹਨਾਂ ਦਾ ਭਾਜਪਾ ਵਿੱਚ ਆਉਣ ‘ਤੇ ਨਿੱਘਾ ਸਵਾਗਤ ਕਰਦੇ ਹਨ।ਮੈਡਮ ਬਾਜਵਾ ਨੇ ਕਿਹਾ ਕਿ ਛਾਹੜੀਆ ਪਰਿਵਾਰ ਅਤੇ ਬਾਂਸਲ ਪਰਿਵਾਰ ਨੇ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਅਤੇ ਜੋ ਭਾਜਪਾ ਪਰਿਵਾਰ ਨੂੰ ਮਜ਼ਬੂਤ ਕਰਨ ਵਿੱਚ ਦਿਨ ਰਾਤ ਮਿਹਨਤ ਕਰ ਰਹੇ ਹਨ।
ਇਸ ਮੌਕੇ ਪਾਰਟੀ ਦੇ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਰਿਸ਼ੀਪਾਲ ਖਹਿਰਾ, ਜਿਲ੍ਹਾ ਜਰਨਲ ਸਕੱਤਰ ਸ਼ੈਲੀ ਬਾਂਸਲ ਅਤੇ ਸੀਮਾ ਰਾਨੀ ਜਿਲ੍ਹਾ ਪ੍ਰਧਾਨ ਮਹਿਲਾ ਮੋਰਚਾ, ਰੇਵਾ ਛਾਹੜੀਆ ਪਵਨ ਛਾਹੜ੍ਹੀਆ ਆਦਿ ਮੌਜ਼ੂਦ ਸਨ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …