ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਭਗਤ ਰਵਿਦਾਸ ਜੀ ਖੁਰਾਲਗੜ੍ਹ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਚਾਕਰ ਦੀ
ਅਗਵਾਈ ਵਿੱਚ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਭਾਈਚਾਰਕ ਸਾਂਝਾ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ।ਭਾਈ ਕੇਵਲ ਸਿੰਘ ਚਾਕਰ ਅਤੇ ਉਨ੍ਹਾਂ ਨਾਲ ਆਏ ਨੁਮਾਇੰਦਿਆਂ ਨੇ ਐਡਵੋਕੇਟ ਧਾਮੀ ਨੂੰ ਸਿੱਖ ਸਮਾਜ ਅੰਦਰ ਜਾਤੀ ਵਿਤਕਰੇ ਨਾਲ ਸਬੰਧਤ ਘਟਨਾਵਾਂ ਨੂੰ ਰੋਕਣ ਲਈ ਯਤਨ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਗਤ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਨਾਲ ਰਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਯਤਨ ਕੀਤੇ ਜਾਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਖੂਬਸੂਰਤੀ ਹੈ ਕਿ ਇਸ ਵਿਚ ਵੱਖ-ਵੱਖ ਵਰਗਾਂ ਦਾ ਮਾਣ ਤਾਣ ਹੈ।ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਜਾਤ ਪਾਤ ਤੋਂ ਉਪਰ ਚੁੱਕਦਿਆਂ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਸਾਂਝੀਵਾਲਤਾ ਦਾ ਉਪਦੇਸ਼ ਦ੍ਰਿੜ੍ਹ ਕਰਵਾਇਆ।ਉਨ੍ਹਾਂ ਕਿਹਾ ਕਿ ਜਾਤੀ ਵਿਤਕਰੇ ਨੂੰ ਸਿੱਖ ਜਗਤ ਅੰਦਰ ਕੋਈ ਥਾਂ ਨਹੀਂ ਹੈ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਰਸਤੇ ’ਤੇ ਚੱਲਦਿਆਂ ਭਰਾਤਰੀ ਭਾਵ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਇੰਚਾਰਜ ਸ਼ਾਹਬਾਜ਼ ਸਿੰਘ, ਮੇਜਰ ਸਿੰਘ, ਵਫ਼ਦ ਮੈਂਬਰ ਭਾਈ ਨਰੇਸ਼ ਸਿੰਘ, ਭਾਈ ਵਿਸ਼ਾਲ ਸਿੰਘ, ਪਰਮਜੀਤ ਸਿੰਘ, ਨਿਰਮਲਜੀਤ ਸਿੰਘ, ਸੀਤਾ ਰਾਮ, ਰਾਮ ਕੁਮਾਰ ਆਦਿ ਮਜ਼ੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media