ਅੰਮ੍ਰਿਤਸਰ 2 ਸਤੰਬਰ – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ ਅੰਮ੍ਰਿਤਸਰ (ਪਰਕਸ) ਵੱਲੋਂ ਸੁਸਾਇਟੀ ਦੇ ਡਾਇਰੈਕਟਰ ਤੇ ਉਘੇ
ਸਿਖਿਆ ਸ਼ਾਸਤਰੀ ਡਾ. ਸੁਰਿੰਦਰਪਾਲ ਸਿੰਘ ਮੰਡ ਦੀ ਸੁਪਤਨੀ ਬੀਬੀ ਗੁਰਚਰਨ ਕੌਰ ਮੰਡ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਬਿਆਨ ਵਿਚ ਕਿਹਾ ਕਿ ਮੰਡ ਪ੍ਰੀਵਾਰ ਅਗਾਂਹਵਧੂ ਵਿਚਾਰਧਾਰਾ ਵਾਲਾ ਪ੍ਰੀਵਾਰ ਹੈ।ਬੀਬੀ ਜੀ ਸੇਵਾਮੁਕਤ ਅਧਿਆਪਕਾ ਸਨ ਤੇ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਿਕ ਸਨ।ਉਨ੍ਹਾਂ ਦੀਆਂ ਤਿੰਨ ਧੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਹੁਤ ਪੜ੍ਹਾਇਆ ਲਿਖਾਇਆ।ਸਭ ਤੋਂ ਵੱਡੀ ਲੜਕੀ ਵਿਆਹੀ ਹੋਈ ਹੈ ਤੇ ਕਾਲਜ ਵਿੱਚ ਅੰਗ਼ਰਜ਼ੀ ਦੀ ਪ੍ਰਫੈਸਰ ਹੈ।ਬੀਬੀ ਜੀ ਪਿਛਲੇ 7/8 ਸਾਲ ਤੋਂ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ।ਉਹ 26 ਅਗਸਤ 2022 ਨੂੰ ਅਕਾਲ ਚਲਾਣਾ ਕਰ ਗਏ ਹਨ।ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਪ੍ਰੀਵਾਰ ਤੋਂ ਮਿਲੀ ਸੂਚਨਾ ਅਨੁਸਾਰ ਉਨ੍ਹਾਂ ਨਮਿਤ ਅੰਤਿਮ ਅਰਦਾਸ ਐਤਵਾਰ 4 ਸਤੰਬਰ 2022 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 2 ਤਲਵਾੜਾ ਵਿਖੇ ਹੋਏਗੀ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media