ਅੰਮ੍ਰਿਤਸਰ, 3 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਮਨਿਸਟਰੀ ਆਫ਼ ਐਮ.ਐਸ.ਐਮ.ਈ, ਐਮ.ਐਸ.ਐਮ.ਈ ਡੀ.ਐਫ਼.ਓ ਭਾਰਤ ਸਰਕਾਰ ਦੇ ਮੰਤਰਾਲੇ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਦੇ ਮੌਕਿਆਂ ਸਬੰਧੀ ਉਦਮੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਪ੍ਰੋਗਰਾਮ ਦੀ ਪ੍ਰੋ: ਮਨਬੀਰ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਨਾਲ ਕਾਰਵਾਈ ਦੀ ਆਰੰਭਤਾ ਕੀਤੀ।ਐਮ.ਐਸ.ਐਮ.ਈ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਕੁੰਦਨ ਲਾਲ ਨੇ ਵਿਦਿਆਰਥੀਆਂ ਨੂੰ ਨੌਕਰੀ ਭਾਲਣ ਵਾਲਿਆਂ ਦੀ ਬਜ਼ਾਏ ਨੌਕਰੀ ਪ੍ਰਦਾਨ ਕਰਨ ਵਾਲੇ ਬਣਨ ਲਈ ਪ੍ਰੇਰਿਤ ਕੀਤਾ।
ਰੋਹਿਤ ਮਹਿੰਦਰੂ ਨੇ ਵਿਦਿਆਰਥੀਆਂ ਨੂੰ ਪੀ.ਐਮ.ਈ.ਜੀ.ਪੀ ਅਤੇ ਕੇ.ਵੀ.ਆਈ.ਸੀ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਜਦ ਕਿ ਸਿੰਬਾ ਕੁਆਰਟਜ਼ ਸੀ.ਈ.ਓ ਮੈਡਮ ਮਨਦੀਪ ਟਾਂਗਰਾ ਨੇ ਉਭਰਦੇ ਉੱਦਮੀ ਨੂੰ ਪ੍ਰੇਰਿਤ ਕਰਨ ਲਈ ਸਖ਼ਤ ਮਿਹਨਤ ਅਤੇ ਇਮਾਨਦਾਰੀ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ।ਉਮੇਸ਼ ਜੇਤਲੀ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਲੋਨ ਸਕੀਮਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਡਾ. ਰਾਕੇਸ਼ ਕੁਮਾਰ ਨੇ ਐਮ.ਐਸ.ਐਮ.ਈ ਮੰਤਰਾਲੇ, ਐਮ.ਐਸ.ਐਮ.ਈ-ਡੀ.ਐਫ਼.ਓ ਲੁਧਿਆਣਾ ਭਾਰਤ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਪ੍ਰਿੰ: ਡਾ: ਸੁਰਿੰਦਰ ਕੌਰ ਨੇ ਕਾਲਜ ’ਚ ਅਜਿਹਾ ਮਹੱਤਵਪੂਰਨ ਸੈਮੀਨਾਰ ਕਰਵਾਉਣ ਲਈ ਕੋਆਰਡੀਨੇਟਰਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …