Sunday, June 23, 2024

ਵਿਧਾਨ ਸਭਾ ਹਲਕਾ ਦੱਖਣੀ ਦਾ ਕੀਤਾ ਜਾਵੇਗਾ ਚਹੁੰਮੁਖੀ ਵਿਕਾਸ- ਡਾਕਟਰ ਨਿੱਜ਼ਰ

ਚੱਲ ਰਹੇ ਵਿਕਾਸ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੇ ਵਿਕਾਸ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਦੱਖਣੀ ਹਲਕੇ ਦਾ ਚਹੁੰਮੁਖੀ ਵਿਕਾਸ ਕੀਤਾ ਜਾਵੇਗਾ ਅਤੇ ਹਲਕੇ ਦੀ ਸਫਾਈ ਵਿਵਸਥਾ ਵਿੱਚ ਹੋਰ ਸੁਧਾਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਨਿੱਜ਼ਰ ਨੇ ਕਿਹਾ ਕਿ ਹਲਕੇ ਵਿੱਚ ਜਿੰਨ੍ਹੇ ਵੀ ਬਕਾਇਆ ਕੰਮ ਚੱਲ ਰਹੇ ਹਨ, ਉਨਾਂ ਨੂੰ ਜਲਦ ਪੂਰਾ ਕੀਤਾ ਜਾਵੇ। ਡਾਕਟਰ ਨਿੱਜ਼ਰ ਨੇ ਕਿਹਾ ਕਿ ਨਵੇਂ ਸ਼ੁਰੂ ਹੋਣ ਵਾਲੇ ਕੰਮਾਂ ਦੇ ਟੈਂਡਰ ਦੀ ਪ੍ਰੀਕਿਰਿਆ ਵੀ ਜਲਦੀ ਸ਼ੁਰੂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜ਼ਾਂ ਦੀ ਗੁਣਵਤਾ ਵਿਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਖੁਦ ਅਧਿਕਾਰੀਆਂ ਵਲੋਂ ਕੀਤੀ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਅਧਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕਰਦੇ ਕਿਹਾ ਕਿ ਜੋ ਨਵਾਂ ਪ੍ਰੋਜੈਕਟ ਸ਼ੁਰੂ ਕਰਨਾ ਹੈ, ਉਸ ਦੀ ਡੀ.ਪੀ.ਆਰ ਜਲਦ ਬਣਾ ਕੇ ਦਿੱਤੀ ਜਾਵੇ ਤਾਂ ਜੋ ਉਹ ਇਸ ਦੇ ਫੰਡ ਜਲਦੀ ਲਿਆ ਸਕਣ।ਉਨ੍ਹਾਂ ਕਿਹਾ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਲੋਕ ਗੈਰ ਕਾਨੂੰਨੀ ਢੰਗ ਨਾਲ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਜੋੜੀ ਜਾ ਰਹੇ ਹਨ ਜਿਸ ਨਾਲ ਸੀਵਰੇਜ਼ ਦਾ ਪਾਣੀ ਨਾਲ ਮਿਕਸ ਹੋ ਰਿਹਾ ਹੈ ਅਤੇ ਇਸ ਨਾਲ ਕਈ ਬੀਮਾਰੀਆਂ ਪੈਦਾ ਹੋ ਰਹੀਆਂ ਹਨ।ਡਾ: ਨਿੱਜ਼ਰ ਨੇ ਕਿਹਾ ਕਿ ਜਿਥੇ ਨਵੀਂ ਸੜਕ ਬਣੀ ਹੈ ਉਥੇ ਪਾਣੀ ਦਾ ਕੁਨੈਕਸ਼ਨ ਦੇਣ ਤੋ ਪਹਿਲਾਂ ਸਿਵਲ ਵਿਭਾਗ ਦੀ ਪ੍ਰਵਾਨਗੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਜ਼ਾਇਜ਼ ਤੋਰ ‘ਤੇ ਪਾਣੀ ਦੇ ਕੁਨੈਕਸ਼ਨ ਜੋੜਣ ਵਾਲਿਆਂ ਖਿਲਾਫ ੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਡਾ: ਨਿੱਜ਼ਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਲਦ ਹੀ ਸਟਾਫ ਦੀ ਘਾਟ ਨੂੰ ਪੂਰਾ ਕਰ ਦਿੱਤਾ ਜਾਵੇਗਾ।ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਦੱਖਣੀ ਹਲਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀ ਆਉਣ ਦਿਤੀ ਜਾਵੇਗੀ।
ਮੀਟਿੰਗ ਵਿੱਚ ਹਲਕਾ ਕੇਦਰੀ ਦੇ ਵਿਧਾਇਕ ਡਾ: ਅਜੇ ਗੁਪਤਾ, ਐਸ.ਈ ਅਨੁਰਾਗ ਮਹਾਜਨ, ਐਕਸੀਅਨ ਰਜਿੰਦਰ ਸਿੰਘ, ਐਕਸੀਅਨ ਸੰਦੀਪ ਸਿੰਘ, ਡਾ: ਯੋਗੇਸ਼ ਅਰੋੜਾ, ਡਾ: ਕਿਰਨ ਕੁਮਾਰ, ਸੁਪਰਡੈਂਟ ਰਜਿੰਦਰ ਸ਼ਰਮਾ ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …