Sunday, March 22, 2026

 ਰਾਜਸੀ ਨੇਤਾ ਤੇ ਹੋਰ ਆਗੂ ਆਪਣੇ ਵਿਚਾਰ ਪ੍ਰਗਟ ਕਰਦਿਆਂ ਬਹੁਤ ਹੀ ਸਾਵਧਾਨੀ ਤੇ ਸੰਜ਼ਮ ਤੋਂ ਕੰਮ ਲੈਣ- ਰਾਣਾ

Paramjit Singh Rana
ਨਵੀਂ ਦਿੱਲੀ, 5 ਦਸੰਬਰ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਰਾਜਸੀ ਨੇਤਾਵਾਂ ਤੇ ਹੋਰ ਮਖੀਆਂ ਨੂੰ ਆਮ ਲੋਕਾਂ ਵਿੱਚ ਆਪਣੇ ਵਿਚਾਰ ਪ੍ਰਗਟ ਕਰਦਿਆਂ ਬਹੁਤ ਹੀ ਸਾਵਧਾਨੀ ਅਤੇ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ। ਸ. ਰਾਣਾ ਨੇ ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਸਾਧਵੀ ਨਿਰੰਜਨਾ ਜੋਤੀ ਵਲੋਂ ਪਛਮੀ ਦਿੱਲੀ ਵਿੱਚ ਹੋਈ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਵਿਰੋਧੀਆਂ ਦੇ ਵਿਰੁਧ ਕੀਤੀ ਗਈ ਮਾੜੇ ਸ਼ਬਦਾਂ ਦੀ ਵਰਤੋਂ ਪੁਰ ਪ੍ਰਤੀਕ੍ਰਿਆ ਦਿੰਦਿਆਂ ਉਪ੍ਰੋਕਤ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਹ ਕਹਿ ਕੇ ਕਿ ਜ਼ਬਾਨ ਫਿਸਲ ਜਾਣ ਕਾਰਣ ਜਾਂ ਅਨਜਾਣੇ ਵਿੱਚ ਹੀ ਇਹ ਸ਼ਬਦ ਉਨ੍ਹਾਂ ਦੇ ਮੂੰਹ ਵਿਚੋਂ ਨਿਕਲ ਗਏ ਸਨ, ਜ਼ਿਮੇਂਦਾਰੀ ਤੋਂ ਸੁਰਖਰੂ ਨਹੀਂ ਹੋਇਆ ਜਾ ਸਕਦਾ।ਸ. ਰਾਣਾ ਨੇ ਭਾਰਤੀ ਜਨਤਾ ਪਾਰਟੀ ਹਾਈ ਕਮਾਂਡ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਮੁਖੀਆਂ ਨੂੰ ਚਿਤਾਵਨੀ ਦੇਣੀ ਚਾਹੀਦੀ ਹੈ ਕਿ ਉਹ ਸੱਤਾ ਦੇ ਨਸ਼ੇ ਵਿੱਚ ਆਪਣੀ ਸੰਸਕ੍ਰਿਤੀ ਨੂੰ ਤਿਲਾਂਜਲੀ ਨਾ ਦੇ ਦੇਣ।ਉਨ੍ਹਾਂ ਨੂੰ ਜਨਤਾ ਵਿੱਚ ਬੋਲਣ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਸਮੇਂ ਆਪਣੀ ਜ਼ਬਾਨ ਤੇ ਕਾਬੂ ਰੱਖਣਾ ਚਾਹੀਦਾ ਹੈ।ਉਨ੍ਹਾਂ ਹੋਰ ਕਿਹਾ ਕਿ ਨੇਤਾਵਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅੱਜ ਦੀ ਜਨਤਾ ਬਹੁਤ ਜਾਗਰੂਕ ਹੈ, ਉਹ ਨੇਤਾਵਾਂ ਦੇ ਮੂੰਹ ਵਿਚੋਂ ਨਿਕਲੀ ਹਰ ਗੱਲ ਦਾ ਨੋਟਿਸ ਲੈਣ ਵਿੱਚ ਕੋਈ ਕੋਤਾਹੀ ਨਹੀਂ ਕਰਦੀ।ਜਿਸ ਕਾਰਣ ਕਿਸੇ ਵੀ ਮੀਟਿੰਗ ਵਿੱਚ ਜਾਂ ਲੋਕਾਂ ਸਾਹਮਣੇ ਕਹੀ ਗਈ ਹਰ ਮਾੜੀ ਗੱਲ ਸਬੰਧਤ ਵਿਅਕਤੀ ਨਾਲੋਂ ਵਧੇਰੇ ਉਸ ਨਾਲ ਸਬੰਧਤ ਪਾਰਟੀ ਦੀ ਦਿੱਖ ਖਰਾਬ ਕਰਨ ਅਤੇ ਉਸ ਦੀ ਸਾਖ ਨੂੰ ਢਾਹ ਲਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦੀ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply