ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਖੇਡਾਂ ਵਤਨ ਪੰਜਾਬ ਦੀਆਂ ਦੇ ਰੱਸਾਕਸ਼ੀ ਅੰਡਰ 21 ਮੁਕਾਬਲੇ ’ਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪਹੁੰਚਣ ’ਤੇ ਜੇਤੂ ਵਿਦਿਆਰਥਣਾਂ ਅਤੇ ਕੋਚ ਅਵਤਾਰ ਸਿੰਘ ਦਾ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਵਲੋਂ ਸਵਾਗਤ ਅਤੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਉਦੇ ਸਿੰਘ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ।ਇਸ ਮੌਕੇ ਦਰਸ਼ਨ ਸਿੰਘ ਪੀ.ਏ ਅਮਰਜੀਤ ਸਿੰਘ, ਸੁਖਵੀਰ ਸਿੰਘ ਉਭਾਵਾਲ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …