Tuesday, October 8, 2024

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਖੇਡਾਂ ਦੀ ਮਹੱਤਤਾ ’ਤੇ ਸੈਮੀਨਾਰ

ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਸਪੋਰਟਸ ਡੇਅ ਨੂੰ ਸਪਰਪਿਤ ‘ਰਾਸ਼ਟਰੀ ਖੇਡ ਦਿਵਸ ਅਤੇ ਖੇਡਾਂ ਦੀ ਮਹੱਤਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਫ਼ਿਜੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਡਾ. ਦਲਜੀਤ ਸਿੰਘ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਨ ਉਪਰੰਤ ਵਿਦਿਆਰਥੀਆਂ ਨੂੰ ਨੈਸ਼ਨਲ ਸਪੋਰਟਸ ਡੇਅ ਬਾਰੇ ਸਬੰਧੀ ਜੀਵਨ ’ਚ ਖੇਡਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਚਾਨਣਾ ਪਾਇਆ।
ਡਾ. ਦਲਜੀਤ ਸਿੰਘ ਨੇ ਵਿਦਿਆਰਥੀ ਨੂੰ ਸੰਬੋਧਨ ਕਰਦਿਆਂ ਭਾਰਤ ਦੇ ਹੋਣਹਾਰ ਖਿਡਾਰੀ ਮੇਜਰ ਧਿਆਨ ਚੰਦ ਦੇ ਖੇਡਾਂ ’ਚ ਪਾਏ ਯੋਗਦਾਨ ਬਾਰੇ ਦੱਸਦਿਆਂ ਇਸ ਦਿਨ ਨੂੰ ਮਨਾਏ ਜਾਣ ਦੀ ਮਹੱਤਤਾ ਅਤੇ ਖੇਡਾਂ ਦੇ ਮਨੁੱਖੀ ਜੀਵਨ ਖਾਸ ਕਰਕੇ ਵਿਦਿਆਰਥੀਆਂ ਲਈ ਮਹੱਤਤਾ ਬਾਰੇ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ ਖੇਡਾਂ ਸ਼ਲਾਘਾਯੋਗ ਕਦਮ ਹੈ।ਖੇਡਾਂ ਵਿਅਕਤੀ ਦੇ ਜੀਵਨ ’ਚ ਸਰਬਪੱਖੀ ਵਿਕਾਸ ’ਚ ਯੋਗਦਾਨ ਪਾਉਦੀਆਂ ਹਨ।ਖੇਡਾਂ ਪ੍ਰਤੀ ਰੁਝਾਨ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖੇਗਾ ਅਤੇ ਜੀਵਨ ਨੂੰ ਅਨੁਸਾਸ਼ਨਬੱਧ ਬਣਾਉਣ ’ਚ ਮਦਦ ਕਰੇਗਾ।
ਪ੍ਰੋਗਰਾਮ ਦੇ ਅੰਤ ’ਚ ਸਿਹਤ ਅਤੇ ਸਰੀਰਕ ਸਿੱਖਿਆ ਵਿਭਾਗ ਤੋਂ ਪ੍ਰੋ. ਮਨਪ੍ਰੀਤ ਕੌਰ ਨੇ ਵਿਦਿਅਰਥੀਆਂ ਅਤੇ ਡਾ. ਦਲਜੀਤ ਸਿੰਘ ਦਾ ਧੰਨਵਾਦ ਕੀਤਾ।ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਰਣਪ੍ਰੀਤ ਸਿੰਘ ਨੇ ਕੀਤਾ।ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸੀ.ਬੀ.ਐਸ.ਈ ਕਲੱਸਟਰ ਟੇਬਲ ਟੇਨਿਸ ਮੁਕਾਬਲਿਆਂ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅੱਵਲ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਕਲੱਸਟਰ ਟੇਬਲ …