Wednesday, December 6, 2023

ਸ੍ਰੀ ਗੁਰੂ ਤੇਗ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਅਹਿਮ ਸਥਾਨ

ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਬੀ.ਸੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਸਵਾਤੀ ਅਰੋੜਾ ਨੇ 400 ’ਚੋਂ 340 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਪਹਿਲਾਂ ਅਤੇ ’ਵਰਸਿਟੀ ਦੀ ਮੈਰਿਟ ਲਿਸਟ ’ਚ 7ਵਾਂ ਸਥਾਨ ਹਾਸਲ ਕੀਤਾ ਹੈ।
ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਧੀਆ ਨਤੀਜ਼ਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਸੁਨਹਿਰੇ ਭਵਿੱਖ ਦਾ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਐਮ. ਕਾਮ ਪਹਿਲਾ ਸਮੈਸਟਰ ਦੀ ਵਿਦਿਆਰਥਣ ਰਾਜਵੰਤ ਨੇ 451/550 ਅੰਕ ਪ੍ਰਾਪਤ ਕਰਕੇ ਜ਼ਿਲੇ ’ਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ, ਜਦ ਕਿ ਬੀ.ਸੀ.ਏ ਚੌਥਾ ਸਮੈਸਟਰ ਦੀ ਮਹਿਕ ਨੇ 82.75%, ਬੀ.ਸੀ.ਏ ਸਮੈਸਟਰ 6ਵਾਂ ਦੀ ਮਹਿਕ ਅਰੋੜਾ ਨੇ 80.91%, ਰਿਪਨਦੀਪ ਕੌਰ ਨੇ 79%, ਬੀ. ਕਾਮ ਸਮੈਸਟਰ 6ਵਾਂ ਦੀ ਨਿਸ਼ਾ ਨੇ 78% ਅਤੇ ਸਰਿਤਾ ਨੇ 77% ਅੰਕਾਂ ਦੇ ਨਾਲ ਮੈਰਿਟ ’ਚ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ।
ਇਸ ਮੌਕੇ ਪ੍ਰਿੰ: ਨਾਨਕ ਸਿੰਘ ਅਤੇ ਸਟਾਫ਼ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸਫ਼ਲਤਾ ’ਤੇ ਸ਼ੁਭਇਛਾਵਾਂ ਦਿੱਤੀਆਂ।

Check Also

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਉਚ ਪੱੱਧਰੀ ਸਮਾਗਮ ਸਮਾਪਤ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਨੂੰ ਆਧੁਨਿਕ ਪੰਜਾਬੀ ਸਾਹਿਤ ਦੇ …