Wednesday, July 30, 2025
Breaking News

ਡੀ.ਏ.ਵੀ ਪਬਲਿਕ ਸਕੂਲ ਨੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੀ ਜਨਮ ਸ਼ਤਾਬਦੀ ਅਤੇ ਅਧਿਆਪਕ ਦਿਵਸ ਪ੍ਰਤੀ ਧੰਨਵਾਦ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ।ਵਿਦਿਆਰਥੀਆਂ ਨੇ ਅਧਿਆਪਕਾਂ ਦਾ ਕਵਿਤਾ, ਗੀਤ ਅਤੇ ਨਾਚ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਧੰਨਵਾਦ ਕੀਤਾ।ਅਧਿਆਪਕਾਂ ਨੇ ਬਹੁਤ ਸਾਰੀਆਂ ਮਨੋਰੰਜ਼ਕ ਖੇਡਾਂ ਵਿੱਚ ਭਾਗ ਲੈ ਕੇ ਆਪਣੀਆਂ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ।ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਮਹਾਨ ਨਾਇਕ ਬਣਨ ਲਈ ਸਲਾਮ ਕੀਤਾ।
ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਵੱਲੋਂ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦੇ 21 ਮੈਂਬਰਾਂ ਨੂੰ 20 ਸਾਲ ਦੀ ਸਫਲਤਾ ਪੂਰਵਕ ਸੇਵਾ ਪੂਰੀ ਕਰਨ ਲਈ ਸਨਮਾਨਿਤ ਕੀਤਾ ਗਿਆ।ਉਨਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ‘ਤੇ ਨਿਰਭਰ ਕਰਦੀ ਹੈ ਅਤੇ ਅਧਿਆਪਕ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਉਨ੍ਹਾਂ ਦੇ ਚਰਿੱਤਰ ਦਾ ਨਿਰਮਾਣ ਕਰਦੇ ਹਨ ਅਤੇ ਉਨ੍ਹਾਂ ਨੂੰ ਦੇਸ਼ ਦਾ ਆਦਰਸ਼ ਨਾਗਰਿਕ ਬਣਾਉਂਦੇ ਹਨ।ਉਨ੍ਹਾਂ ਨੇ ਅਧਿਆਪਕਾਂ ਨੁੰ ਵਧਾਈ ਦਿੱਤੀ ਤੇ ਉਨ੍ਹਾਂ ਨੁੰ ਵਿਦਿਆਰਥੀਆਂ ਦੀ ਸਫਲਤਾ ਦੇ ਥੰਮ੍ਹ ਕਿਹਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਾਲਾਂ ਵਿੱਚ ਵਧੇਰੇ ਨਿੱਜੀ ਅਤੇ ਪੇਸ਼ੇਵਰ ਵਿਕਾਸ ਪ੍ਰਾਪਤ ਕਰਨ ਲਈ ਆਸ਼ੀਰਵਾਦ ਦਿੱਤਾ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸਮੂਹ ਅਧਿਆਪਕਾਂ ਨੂੰ ਆਸ਼ੀਰਵਾਦ ਦਿੱਤਾ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …