Saturday, July 27, 2024

ਸੜ੍ਹਕਾਂ ਬਣਾਉਣ ਸਮੇਂ ਪਲਾਸਟਿਕ ਦੇ ਰਹਿੰਦ ਖੂੰਹਦ ਦੀ ਵਰਤੋਂ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਮਹੀਨਾਵਾਰ ਮੀਟਿੰਗਾਂ ਦੌਰਾਨ ਵਿਭਾਗਾਂ ਦੇ ਕੰਮ ਦੀ ਕੀ ਸਮੀਖਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਵਿਭਾਗਾਂ ਵਲੋਂ ਮਹੀਨਾ ਜੁਲਾਈ ਅਤੇ ਅਗਸਤ ਦੌਰਾਨ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਲ੍ਹੇ ਵਿੱਚ ਬਣ ਰਹੀਆਂ ਸੜ੍ਹਕਾਂ ਵਿੱਚ ਪਲਾਸਟਿਕ ਦੇ ਰਹਿੰਦ ਖੂੰਹਦ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਪਲਾਸਟਿਕ ਕਚਰੇ ਨੂੰ ਵੀ ਵਰਤੋਂ ਵਿੱਚ ਲਿਆਂਦਾ ਜਾ ਸਕੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨਾਂ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਮਿਥੇ ਸਮੇਂ ਦੌਰਾਨ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਠੇਕੇਦਾਰਾਂ ਵਲੋਂ ਸਮੇਂ ਸਿਰ ਵਿਕਾਸ ਕਾਰਜ਼ ਮੁਕੰਮਲ ਨਹੀਂ ਕੀਤੇ ਜਾਂਦੇ ਤਾਂ ਉਨਾਂ ਨੂੰ ਜੁਰਮਾਨਾ ਲਗਾਇਆ ਜਾਵੇ ਅਤੇ ਕੰਮਾਂ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ।ਸਾਰੇ ਵਿਕਾਸ ਕਾਰਜ਼ ਪਾਰਦਰਸ਼ਤਾ ਢੰਗ ਨਾਲ ਹੋਣੇ ਚਾਹੀਦੇ ਹਨ। ਉਨਾਂ ਸਮੂਹ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਯੂਟੀਲਾਈਜੇਸਨ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੂਹ ਬਲਾਕਾਂ ਵਿੱਚ ਗੁਰੂ ਨਾਨਕ ਬਗੀਚੀਆਂ ਤਿਆਰ ਕਰਕੇ 42.8 ਏਕੜ ਜ਼ਮੀਨ ਵਿੱਚ ਪੌਦੇ ਲਗਾਏ ਜਾਣੇ ਹਨ।ਇਸ ਸਬੰਧ ਵਿੱਚ ਸਬੰਧਤ ਗ੍ਰਾਮ ਪੰਚਾਇਤਾਂ ਨਾਲ ਤਾਲਮੇਲ ਕਰਕੇ ਜਲਦ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇ।ਸੂਦਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿਚ ਜਿਥੇ ਵੀ ਬਿਜਲੀ ਦੀਆਂ ਤਾਰਾਂ ਲੱਟਕ ਰਹੀਆਂ ਹਨ ਨੂੰ ਠੀਕ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰਣਬੀਰ ਸਿੰਘ ਮੂਧਲ, ਐਸ.ਡੀ.ਐਮ ਹਰਪ੍ਰੀਤ ਸਿੰਘ, ਐਕਸੀਐਨ ਇੰਦਰਜੀਤ ਸਿੰਘ, ਕਾਰਣਕਾਰੀ ਇੰਜੀਨੀਅਰ ਮੰਡੀ ਬੋਰਡ ਰਮਨ ਕੁਮਾਰ, ਕਾਰਣਕਾਰੀ ਇੰਜੀਨੀਅਰ ਪੰਚਾਇਤੀ ਰਾਜ ਪਰਮਜੀਤ ਸਿੰਘ, ਉਪ ਅਰਥ ਤੇ ਆਂਕੜਾ ਸਲਾਹਕਾਰ ਚਰਨਜੀਤ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਜੀਵ ਕੁਮਾਰ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਅਫ਼ਸਰ ਵੀ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …