ਐਡਵੋਕੇਟ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ) – ਗੁਰੂ ਘਰ ਦੇ ਅਨਿਨ ਸੇਵਕ ਬਾਬਾ ਬਿਧੀ ਚੰਦ ਜੀ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਬਾਬਾ ਅਵਤਾਰ ਸਿੰਘ ਮੁੱਖੀ
ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਸੁਰਸਿੰਘ ਵਿਖੇ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਸਮੇਤ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਬਿਧੀਚੰਦ ਜੀ ਦਾ ਸਿੱਖ ਇਤਿਹਾਸ ਵਿਚ ਅਹਿਮ ਸਥਾਨ ਹੈ।ਬਾਬਾ ਬਿਧੀ ਚੰਦ ਜੀ ਨੂੰ ਗੁਰੂ ਸਾਹਿਬ ਨੇ ਆਪ ਬਖਸ਼ਿਸ਼ਾਂ ਕੀਤੀਆਂ ਹਨ।ਉਨ੍ਹਾਂ ਸੰਗਤਾਂ ਨੂੰ ਬਾਬਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।ਬਾਬਾ ਅਵਤਾਰ ਸਿੰਘ ਮੁੱਖੀ ਦਲ ਪੰਥ ਬਾਬਾ ਬਿਧੀ ਚੰਦ ਜੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਮੌਜ ਦਾਸ ਮਾੜੀ ਕੰਬੋਕੇ ਸਮੇਤ ਹੋਰ ਸ਼ਖ਼ਸੀਅਤਾਂ ਹਾਜਰ ਸਨ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media