Friday, March 1, 2024

ਖ਼ਾਲਸਾ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ‘ਕੈਂਪਸ ਦੌੜ’ ਕਰਵਾਈ

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਹਾਈ ਸਿੱਧ ਹੋਣਗੀਆਂ – ਪ੍ਰਿੰ: ਡਾ. ਮਹਿਲ ਸਿੰਘ
ਅੰਮ੍ਰਿਤਸਰ, 6 ਸਤੰਬਰ (ਖੁਰਮਣੀਆਂ) – ਬੀਤੇ ਦਿਨੀਂ ਪੰਜਾਬ ਸਰਕਾਰ ਦੁਆਰਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦੇ ਮਕਸਦ ਤਹਿਤ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਖ਼ਾਲਸਾ ਕਾਲਜ ਵਿਖੇ ‘ਕੈਂਪਸ ਦੌੜ-2022’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਦੌੜ ’ਚ ਲੜਕੇ ਅਤੇ ਲੜਕੀਆਂ ਸਮੇਤ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਤੋਂ ਕਰੀਬ 400 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਵਿੱਦਿਆ ਦੇ ਨਾਲ ਨਾਲ ਖੇਡਾਂ ਨਾਲ ਜੋੜਣ ਜੋ ਹੀਲਾ ਕੀਤਾ ਗਿਆ ਹੈ, ਉਹ ਸ਼ਲਾਘਾਯੋਗ ਹੈ ਅਤੇ ਇਸੇ ਤਹਿਤ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਇਕ ਸਕੂਲ ਅਤੇ ਖ਼ਾਲਸਾ ਕਾਲਜ ਸਮੇਤ 2 ਹੋਰਨਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਕੈਂਪਸ ਦੌੜ ਕਰਵਾਈ ਗਈ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਨਾਲ ਖੇਡਾਂ ਦਾ ਬਹੁਤ ਗਹਿਰਾ ਅਤੇ ਅਟੁੱਟ ਰਿਸ਼ਤਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਪੰਜਾਬ ਦੇ ਲੋਕ ਖੇਡਾਂ ਨਾਲ ਜੁੜੇ ਹੋਏ ਹਨ ਅਤੇ ਕਈ ਨਾਮਵਰ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ’ਚ ਨਾਮਣਾ ਖੱਟ ਕੇ ਸੂਬੇ ਦਾ ਰੌਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਆਪਣੇ ਅਸਲ ਮਕਸਦ ਤੋਂ ਭਟਕ ਰਹੇ ਨੌਜਵਾਨਾਂ ਨੂੰ ਨਸ਼ਿਆਂ ’ਚ ਗਰਕ ਹੋਣ ਤੋਂ ਬਚਾਉਣ ਲਈ ਸਹਾਈ ਸਿੱਧ ਹੋਣਗੀਆਂ।ਉਨ੍ਹਾਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕ੍ਰਮਵਾਰ ਲੜਕਿਆਂ ’ਚ ਸਿਮਰਨਜੀਤ ਸਿੰਘ, ਗੁਰਬੀਰ ਸਿੰਘ, ਅਰਸ਼ਦੀਪ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਰਮਨ, ਲੜਕੀਆਂ ’ਚ ਕਾਜ਼ਲ, ਅਨਮੋਲਪ੍ਰੀਤ ਕੌਰ, ਵੈਸ਼ਾਲੀ ਸ਼ਰਮਾ, ਜਸਮਿੰਦਰ ਕੌਰ ਅਤੇ ਅੰਜਲੀ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਕਾਲਜ ਦੁਆਰਾ ਕਰਵਾਏ ਜਾਂਦੇ ਸਾਲਾਨਾ ਖੇਡ ਸਮਾਗਮ ’ਚ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਇਸ ਮੌਕੇ ਡਾ. ਦਲਜੀਤ ਸਿੰਘ, ਤਮਿੰਦਰ ਸਿੰਘ ਭਾਟੀਆ, ਰਣਕੀਰਤ ਸਿੰਘ, ਬਲਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਪਲਵਿੰਦਰ ਸਿੰਘ,: ਕਰਮਜੀਤ ਸਿੰਘ ਆਦਿ ਤੋਂ ਇਲਾਵਾ ਵਡੀ ਗਿਣਤੀ ਵਿਦਿਆਰਥੀ ਮੌਜ਼ੂਦ ਸਨ।

Check Also

ਅਕਾਲ ਅਕੈਡਮੀ ਕਮਾਲਪੁਰ ਵਿਖੇ ਸਾਲਾਨਾ ਖੇਡ ਦਿਵਸ ਸਮਾਗਮ ਦਾ ਆਯੋਜਨ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਵਿਖੇ ਸਾਲਾਨਾ ਖੇਡ ਦਿਵਸ `ਤੇ ਇਨਾਮ …