ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਬੱਚਿਆਂ ਨੇ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ, ਜਿੰਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਹੱਥੀਂ ਬਣੇ ਕਾਰਡ ਭੇਟ ਕੀਤੇ ਗਏ।ਸਕੂਲ ਵਲੋਂ ਸਮੂਹ ਅਧਿਆਪਕਾਂ ਲਈ ਰਿਫਰੈਸ਼ਮੈਂਟ ਦਾ ਇੰਤਜ਼ਾਮ ਕੀਤਾ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਅਤੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਅਧਿਆਪਕਾਂ ਨਾਲ ਮਿਲ ਕੇ ਕੇਕ ਕੱਟਿਆ।ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਚੰਗਾ ਸਮਾਜ ਸਿਰਜਣ ਦੀ ਜ਼ਿੰਮੇਵਾਰੀ ਹੁੰਦੀ ਹੈ।ਅਸੀਂ ਆਸ ਕਰਦੇ ਹਾਂ ਇਹ ਦੇਸ਼ ਦੇ ਭਵਿੱਖ ਦੀ ਉਸਾਰੀ ਲਈ ਅਧਿਆਪਕ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਸਰਦਾਰ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਅਤੇ ਸਮੂਹ ਮੈਨਜ਼ਮੈਂਟ ਮੈਂਬਰਾਂ ਵਲੋਂ ਸਮੂਹ ਅਧਿਆਪਕਾਂ ਨੂੰ ਤੋਹਫੇ ਦਿੱਤੇ ਗਏ ਅਤੇ ਵਧੀਆ ਕਾਰਗੁਜ਼ਾਰੀ ਕਰ ਰਹੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …