ਬਠਿੰਡਾ, 06 ਦਸੰਬਰ (ਜਸਵਿੰਦਰ ਸਿਮਘ ਜੱਸੀ/ਅਵਤਾਰ ਸਿੰਘ ਕੈਂਥ)-ਇੰਦਰ ਮੋਹਨ ਸਿੰਘ ਨੇ ਐਸ.ਐਸ.ਪੀ. ਬਠਿੰਡਾ ਵਜੋਂ ਆਪਣਾ ਅਹੁੱਦਾ 5 ਦਸੰਬਰ ਨੂੰ ਸੰਭਾਲ ਲਿਆ । ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ । ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟ੍ਰੈਫਿਕ ਸਮੱਸਿਆਂ ਨੂੰ ਸੁਲਝਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ । ਇਸ ਤੋਂ ਪਹਿਲਾ ਸ: ਇੰਦਰ ਮੋਹਨ ਸਿੰਘ ਪਹਿਲਾਂ ਐਸ.ਐਸ.ਪੀ. ਅਜੀਤਗੜ੍ਹ ਵਿਖੇ ਤਾਇਨਾਤ ਸਨ ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …